ਚੰਡੀਗੜ੍ਹ, 3 ਜੁਲਾਈ 2020 - ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੇ ਆਵਾਜਾਈ ਭਾਵ ਹਵਾਈ, ਰੇਲ ਅਤੇ ਸੜਕ ਰਾਹੀਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਿਅਕਤੀਆਂ ਦੀ ਅੰਦਰੂਨੀ ਆਵਾਜਾਈ ਦੇ ਪ੍ਰਬੰਧਨ ਲਈ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸਓਪੀ) ਜਾਰੀ ਕੀਤੀਆਂ ਹਨ।
ਸਰਕਾਰ ਨੇ ਪੰਜਾਬ ਵਿਚ ਦਾਖਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਲਾਜ਼ਮੀ ਕਰ ਦਿੱਤਾ ਹੈ ਕਿ ਉਹ ਪਹਿਲਾਂ ਕੋਵਾ ਐਪ ਡਾਊਨਲੋਡ ਕਰਕੇ ਆਪਣੀ ਰਜਿਸਟ੍ਰੇਸਨ ਕਰਵਾਉਣ।