← ਪਿਛੇ ਪਰਤੋ
ਚੰਡੀਗੜ੍ਹ, 3 ਜੁਲਾਈ 2020 - ਚੰਡੀਗੜ੍ਹ 'ਚ ਕੋਰੋਨਾ ਦੇ ਕਾਰਨ ਵਿਗੜੇ ਹੋਏ ਹਾਲਾਤਾਂ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਸਰਕਾਰੀ ਸਕੂਲਾਂ ਦੀਆਂ 9ਵੀਂ ਅਤੇ 10ਵੀਂ ਦੀਆਂ ਕਲਾਸਾਂ ਦੇ ਵਿਦਿਆਰਥੀਆਂ ਦੀ ਛੇ ਮਹੀਨਿਆਂ ਦੀ ਫੀਸ ਮੁਆਫ ਕਰ ਦਿੱਤੀ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਫੈਸਲਾ ਲਿਆ ਹੈ ਕਿ ਅਪ੍ਰੈਲ ਮਹੀਨੇ ਤੋਂ ਲੈ ਕੇ ਸਤੰਬਰ ਮਹੀਨੇ ਤੱਕ ਸਾਲਾਨਾ ਅਤੇ ਮਹੀਨਾਵਾਰ ਫੀਸ ਨਹੀਂ ਲਈ ਜਾਏਗੀ।
Total Responses : 193