← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 4 ਜੁਲਾਈ 2020 - ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦਾ ਅੰਕੜਾ ਵਧਦਾ ਹੀ ਜਾ ਰਿਹਾ ਹੈ। ਅੱਜ ਜ਼ਿਲ੍ਹੇ ’ਚ ਕੋਵਿਡ-19 ਦੇ 7 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਸ ਨੂੰ ਲੈ ਕੇ ਸਿਹਤ ਵਿਭਾਗ ਫਿਕਰਮੰਦ ਹੋ ਗਿਆ ਹੈ। ਇਸ ਤੋਂ ਬਿਨਾਂ ਅੱਜ 264 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਹੁਣ ਜ਼ਿਲ੍ਹੇ ਵਿਚ ਐਕਟਿਵ ਕੇਸ 33 ਹੋ ਗਏ ਹਨ। ਇਸ ਬਾਰੇ ਹੋਰ ਜਾਣਕਾਰੀ ਡਾ: ਕੁੰਦਨ ਪਾਲ ਨੇ ਦੱਸਿਆ ਕਿ ਅੱਜ ਪਾਜ਼ੀਟਿਵ ਆਏ 7 ਕੇਸਾਂ ਵਿਚੋਂ 3 ਦਿੱਲੀ ਤੋਂ ਪਰਤੇ ਸਨ, 3 ਹੋਮ ਕੁਆਰਨਟਾਈਨ ਸਨ ਅਤੇ ਪਹਿਲਾਂ ਤੋਂ ਪਾਜ਼ੀਟਿਵ ਆਏ ਕੇਸਾਂ ਦੇ ਸੰਪਰਕਾਂ ਵਿਚੋਂ ਸਨ। ਡਾ. ਕੁੰਦਨ ਪਾਲ ਨੇ ਦੱਸਿਆ ਕਿ ਇਕ ਹੋਰ ਦੇ ਪਿਛੋਕੜ ਦੀ ਪੜਤਾਲ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚੋਂ ਇੱਕ ਨਾਬਾਲਿਗ ਹੈ, 2 ਔਰਤਾਂ ਅਤੇ 4 ਪੁਰਸ਼ ਹਨ।
Total Responses : 258