ਹਰੀਸ਼ ਕਾਲੜਾ
ਰੂਪਨਗਰ, 4 ਜੁਲਾਈ 2020 - ਮੈਂਬਰ ਸੱਕਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ (ਮੋਹਾਲੀ) ਰੁਪਿੰਦਰਜੀਤ ਕੌਰ ਚਾਹਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਰੂਪਨਗਰ ਜਿਲ੍ਹੇ ਦੇ ਬਾਲਕ ਡਿਪੈਲਪਮੈਂਟ ਅਤੇ ਪੰਚਾਇਤ ਅਫ਼ਸਰਾਂ ਦੇ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ ਗਈ। ਜਿਸ ਵਿਚ ਸੀ.ਜੇ.ਐਮ. ਕਮ ਸਕੱਤਰ, ਜ਼ਿਲਾਂ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ, ਹਰਸਿਮਰਨਜੀਤ ਸਿੰਘ ਦੇ ਵੱਲੋਂ ਬੀ.ਡੀ.ਪੀ.ੳਜ਼ ਨੂੰ ਕਰੋਨਾਂ ਮਹਾਂਮਾਰੀ ਦੇ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਘਰੇਲੂ ਹਿੰਸਾ ਨੂੰ ਰੋਕਣ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮਹੁੱਈਆ ਕਰਵਾਈਆਂ ਜਾਂਦੀਆਂ ਮੁਫ਼ਤ ਸੇਵਾਵਾਂ ਉੱਤੇ ਰੌਸ਼ਨੀ ਪਾਉਂਦਿਆਂ ਬੀ.ਡੀ.ਪੀ.ੳਜ਼ ਨੂੰ ਹਦਾਇਤ ਦਿੱਤੀ ਹੈ ਕਿ ਉਹ ਆਪਣੇ ਅਧਕਾਰਿਤ ਖੇਤਰਾਂ ਵਿਚ ਇਹਨਾਂ ਸਕੀਮਾਂ ਦੀ ਵੱਧ ਤੋਂ ਵੱਧ ਬੈਨਰਾਂ ਜਾਂ ਫੈਲਕਸਾਂ ਦੁਆਰਾ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਜਾਣੂ ਕਰਵਾਉਣ। ਅੰਤ ਵਿਚ ਸੀ.ਜੀ.ਐਮ ਵਲੋਂ ਇਹ ਵੀ ਦੱਸਿਆ ਕਿ ਜੇਕਰ ਕਿਸੀ ਵੀ ਲੋੜਵੰਦ ਵਿਅਕਤੀ ਨੂੰ ਕਿਸੇ ਵੀ ਪ੍ਰਕਾਰ ਦੀ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਹੈ ਸਬੰਧੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕਰ ਸਕਦਾ ਹੈ।