← ਪਿਛੇ ਪਰਤੋ
ਫਿਰੋਜ਼ਪੁਰ, 5 ਜੁਲਾਈ 2020 - ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਵਿਖੇ ਕੋਰੋਨਾ ਮਹਾਂਮਾਰੀ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ 8 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸ਼ਹਿਰ ਵਿਚ ਦਹਿਸ਼ਤ ਵਾਲਾ ਮਾਹੌਲ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਲੋਕਾਂ ਦੀ ਤਲਵੰਡੀ ਭਾਈ ਦੇ ਸਿਹਤ ਵਿਭਾਗ ਵੱਲੋਂ 4 ਜੁਲਾਈ ਨੂੰ ਸੈਂਪਲਿੰਗ ਹੋਈ ਸੀ, ਜਿਨ੍ਹਾਂ ਵਿਚੋਂ ਅੱਜ ਨਵੇਂ ਮਾਮਲੇ ਆਉਣ ਨਾਲ ਸ਼ਹਿਰ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 16 ਹੋ ਗਈ ਹੈ। ਦੋ ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇ ਕੇ ਘਰ ਪਰਤੇ ਹਨ, ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ ਹੈ।
Total Responses : 189