ਪਰਵਿੰਦਰ ਸਿੰਘ ਕੰਧਾਰੀ
- ਕੋਰੋਨਾ ਮਹਾਮਾਰੀ ਤੋਂ ਬਚਾਅ ਸਬੰਧੀ ਵਰਤਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ
ਫਰੀਦਕੋਟ, 5 ਜੁਲਾਈ 2020 - ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਇਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਸਬੰਧੀ ਜਾਣੂ ਕਰਵਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਸਹਿਕਾਰਤਾ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।
ਸਹਿਕਾਰਤਾ ਵਿਭਾਗ ਵਲੋਂ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਰਾਹੀਂ ਡੋਰ ਟੂ ਡੋਰ ਜਾਗਰੂਤਾ ਮੁਹਿੰਮ ਰਾਹੀਂ ਘਰਾਂ ਵਿਚ ਜਾ ਕੇ ਲੋਕਾਂ ਨੂੰ ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ, ਸਮਾਜਿਕ ਦੂਰੀ ਬਣਾਉਣ, ਸਿਰਫ ਲੋੜ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਣ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ।
ਸਹਿਕਾਰੀ ਸਭਾਵਾਂ ਦੇ ਮੈਂਬਰਾਂ ,ਅਹੁਦੇਦਾਰਾਂ ਤੇ ਸੈਕਟਰੀਆਂ ਨੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਬਿਮਾਰੀ ਪ੍ਰਤੀ ਅਸੀਂ ਸਾਵਧਾਨੀਆਂ ਵਰਤ ਕੇ ਅਤੇ ਹਦਾਇਤਾਂ ਦੀ ਪਾਲਣਾ ਕਰਕੇ ਇਸ ਤੋਂ ਬਚ ਸਕਦੇ ਹਾਂ। ਉਹਨਾਂ ਲੋਕਾਂ ਨੂੰ ਭਾਰਤ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਘਰ ਘਰ ਜਾ ਕੇ ਇਹ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਸਾਵਧਾਨੀਆਂ ਵਰਤਣ ਅਤੇ ਕਰੋਨਾ ਦੀ ਰੋਕਥਾਮ ਲਈ ਜਾਗਰੂਕ ਹੋਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ।
ਇਸ ਮੌਕੇ ਲੋਕਾਂ ਨੂੰ ਕੋਵਾ ਐਪ ਵੱਧ ਤੋਂ ਵੱਧ ਡਾਊਨਲੋਡ ਕਰਨ ਅਤੇ ਇਸ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਉਹ ਕੋਰੋਨਾ ਨੂੰ ਹਰਾਉਣ ਲਈ ਮਿਸ਼ਨ ਫਤਿਹ ਯੋੋਧਾ ਬਣਨ ਲਈ ਕੋਵਾ ਐਪ ਤੇ ਮੁਕਾਬਲੇ ਲਈ ਰਜਿਸਟ੍ਰੇਸ਼ਨ ਕਰਕੇ ਕੋਵਿਡ ਇਹਤਿਆਤ ਵਰਤਦਿਆਂ ਅੰਕ ਪ੍ਰਾਪਤ ਕਰਕੇ, ਮੁੱਖ ਮੰਤਰੀ ਦੇ ਦਸਤਖਤਾਂ ਵਾਲਾ ਸੋਨਾ/ਚਾਂਦੀ/ਕਾਂਸੀ ਸਰਟੀਫਿਕੇਟ ਜਿੱਤ ਸਕਦੇ ਹਨ।