← ਪਿਛੇ ਪਰਤੋ
ਸੁਖਦੇਵ ਸਿੰਘ ਢੀਂਡਸਾ ਅੱਜ ਕਰਨਗੇ ਨਵੀਂ ਪਾਰਟੀ ਦਾ ਐਲਾਨ ? ਲੁਧਿਆਣਾ, 7 ਜੁਲਾਈ, 2020 : ਮੈਂਬਰ ਪਾਰਲੀਮੈਂਟ ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਇਥੇ ਗੁਰਦੁਆਰਾ ਸਾਹਿਬ ਸ਼ਹੀਦਾਂ ਵਿਖੇ ਹਮਖਿਆਲੀਆਂ ਦੀ ਮੀਟਿੰਗ ਸੱਦੀ ਗਈ ਹੈ। ਇਹ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ ਕਿ ਉਹ ਅੱਜ ਇਥੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੇ ਮੈਂਬਰ ਵੀ ਸ਼ਾਮਲ ਹੋਣਗੇ। ਇਹ ਵੀ ਪਤਾ ਲੱਗਾ ਹੈ ਕਿ ਇਸ ਮੀਟਿੰਗ ਵਿਚ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੀਟਿੰਗ ਸਵੇਰੇ 11.00 ਵਜੇ ਰੱਖੀ ਗਈ ਹੈ।
Total Responses : 928