ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 8 ਜੁਲਾਈ 2020 - ਫਰੀਦਕੋਟ ਦੇ ਆਖਰੀ ਰਾਜਾ ਹਰਿੰਦਰ ਸਿੰਘ ਬਰਾੜ ਦੀ ਲੜਕੀ ਰਾਜਕੁਮਾਰੀ ਅੰਮ੍ਰਿਤ ਕੌਰ ਦੀ ਸ਼ਿਕਾਇਤ ਦੇ ਅਧਾਰ ਤੇ 23 ਜਣਿਆਂ ਖਿਲਾਫ ਥਾਣਾ ਸਿਟੀ ਵਿਖੇ ਮਾਮਲਾ ਦਰਜ ਹੋਇਆ ਹੈ।
ਕੀ ਹੈ ਪੂਰਾ ਮਾਮਲਾ
ਮਹਾਰਾਜਾ ਹਰਿੰਦਰ ਸਿੰਘ ਦੀ ਲੜਕੀ ਨੇ ਦੋਸ਼ ਲਾਇਆ ਹੈ ਕਿ ਉਸਦੇ ਪਿਤਾ ਦੀ ਮਾਨਸਿਕ ਸਿਹਤ ਠੀਕ ਨਹੀ ਸੀ, ਇਸ ਗੱਲ ਦਾ ਫਾਇਦਾ ਉਠਾ ਕੇ ਉਸਦੀ ਜਾਅਲੀ ਵਸੀਅਤ ਤਿਆਰ ਕਰਕੇ ਹਜਾਰਾਂ ਕਰੋੜਾਂ ਦੀ ਸ਼ਾਹੀ ਜਾਇਦਾਦ ਨੂੰ ਹੜੱਪਣ ਦੀ ਕੋਸ਼ਿਸ਼ ਕੀਤੀ।