← ਪਿਛੇ ਪਰਤੋ
ਫਿਰੋਜ਼ਪੁਰ 9 ਜੁਲਾਈ 2020 : ਪਿਛਲੇ ਇੱਕ ਦੋ ਦਿਨਾਂ ਤੋਂ ਫਿਰੋਜ਼ਪੁਰ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਫਿਰੋਜ਼ਪੁਰ ਦੀ ਅਦਾਲਤ 'ਚ ਪੁਲਸ ਵੱਲੋਂ ਪੇਸ਼ ਕੀਤੇ ਇਕ ਮੁਲਜ਼ਮ ਨੂੰ ਪੇਸ਼ ਕੀਤਾ ਗਿਆ ਸੀ। ਜਦੋਂ ਇਸ ਮੁਲਜ਼ਮ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਤਾਂ ਇਹ ਕੋਰੋਨਾ ਪਾਜ਼ੀਟਿਵ ਨਿਕਲ ਆਇਆ। ਇਸ ਤੋਂ ਤੁਰੰਤ ਬਾਅਦ ਅਦਾਲਤ 'ਚ ਭੜਥੂ ਪੈ ਗਿਆ ਅਤੇ ਜੱਜ ਦੇ ਨਾਲ 6 ਮੁਲਾਜ਼ਮਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਵਰਣਯੋਗ ਹੈ ਕਿ ਬੀਤੇ ਦਿਨ ਫਿਰੋਜ਼ਪੁਰ 'ਚ ਕੋਰੋਨਾ ਦੇ 10 ਨਵੇਂ ਕੇਸਾਂ ਦੀ ਪੁਸ਼ਟੀ ਕੀਤੀ ਗਈ ਸੀ। ਸਿਹਤ ਮਹਿਕਮੇ ਦੀ ਟੀਮ ਵੱਲੋਂ ਪੀੜਤ ਵਿਅਕਤੀਆਂ ਦੇ ਸੰਪਰਕ 'ਚ ਆਏ ਲੋਕਾਂ ਦਾ ਪਤਾ ਲਾਇਆ ਜਾ ਰਿਹਾ ਹੈ।
Total Responses : 189