ਚੰਡੀਗੜ੍ਹ, 9 ਜੁਲਾਈ 2020 - ਕੰਡੀ ਖੇਤਰਾਂ 'ਚ ਹੋ ਰਹੀ ਨਜਾਇਜ਼ ਮਾਈਨਿੰਗ ਦੇ ਮਾਮਲੇ 'ਚ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ. ਪਰਮਦੀਪ ਸਿੰਘ ਗਿੱਲ ਸਣੇ 45 ਹੋਰਨਾਂ ਖਿਲਾਫ ਜ਼ਿਲ੍ਹਾ ਮਾਈਨਿੰਗ ਅਫਸਰ ਮੋਹਾਲੀ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਹੈ।
ਸੀਨੀਅਰ ਪੁਲਿਸ ਅਫਸਰ ਨੇ ਇਸ ਖ਼ਬਰ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਈਨਿੰਗ ਵਿਭਾਗ ਵੱਲੋਂ ਜਾਰੀ ਕੀਤੀ ਸੂਚੀ 'ਚ ਸਾਬਕਾ ਡੀ.ਜੀ.ਪੀ ਦਾ ਨਾਂਅ ਵੀ ਸ਼ਾਮਲ ਸੀ ਜਿਸ ਤੋਂ ਬਾਅਦ ਉਨ੍ਹਾਂ ਦੁਆਰਾ ਜਾਂਚ ਅਰੰਭ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਡੀ.ਜੀ.ਪੀ. ਪਰਮਦੀਪ ਸਿੰਘ ਇਸ ਤੋਂ ਪਹਿਲਾਂ ਵੀ 150 ਏਕੜ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਕਾਫੀ ਚਰਚਾ 'ਚ ਰਹਿ ਚੁੱਕੇ ਹਨ।