← ਪਿਛੇ ਪਰਤੋ
ਫਿਰੋਜ਼ਪੁਰ, 9 ਜੁਲਾਈ 2020 - ਫਿਰੋਜ਼ਪੁਰ ਦੇ ਖੇਤਰ ਮਮਦੋਟ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਚੌਕੀ ਜਲੋਕੇ ਦੇ ਜਵਾਨ ਕੋਰੋਨਾ ਪਾਜ਼ੀਟਿਵ ਆਉਣ ਨਾਲ ਸਿਹਤ ਅਤੇ ਸੁਰੱਖਿਆ ਵਿਭਾਗ ਵਿੱਚ ਹਲਚੱਲ ਮੱਚ ਗਈ ਹੈ। ਜਾਣਕਾਰੀ ਅਨੁਸਾਰ ਪਿਛਲੇ ਦਿਨੀ ਸ਼ੱਕ ਦੇ ਅਧਾਰ 'ਤੇ 74 ਜਣਿਆਂ ਦੇ ਸੈਂਪਲ ਲੈ ਗਏ ਸਨ। ਜਿਨ੍ਹਾਂ ਦੇ ਵਿੱਚੋਂ ਅੱਜ 8 ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ। ਸਿਹਤ ਵਿਭਾਗ ਨੇ ਜੰਗੀ ਪੱਧਰ 'ਤੇ ਜਾਂਚ ਆਰੰਭ ਦਿੱਤੀ ਹੈ ਅਤੇ ਸੰਪਰਕ ਵਿਚ ਆਏ ਲੋਕਾਂ ਦੇ ਵੀ ਸੈਂਪਲ ਲੈ ਜਾ ਰਹੇ ਹਨ।
Total Responses : 936