ਪਰਵਿੰਦਰ ਸਿੰਘ ਕੰਧਾਰੀ
- 107 ਮਰੀਜ਼ ਹੋ ਚੁੱਕੇ ਹਨ ਕੋਰੋਨਾ ਤੋਂ ਤੰਦਰੁਸਤ
ਫਰੀਦਕੋਟ, 9 ਜੁਲਾਈ 2020 - ਮਿਸ਼ਨ ਫਤਿਹ ਤਹਿਤ ਕੋਰੋਨਾ ਮਹਾਮਾਰੀ ਨੂੰ ਕਾਬੂ ਕਰਨ ਅਤੇ ਲੋਕਾਂ ਨੂੰ ਕੋਰੋਨਾ ਦੀ ਰੋਕਥਾਮ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ,ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਤੱਕ 11006 ਸੈਂਪਲ ਲੈਬ ਵਿੱਚ ਭੇਜੇ ਜਾ ਚੱਕੇ ਹਨ। ਅੱਜ ਪ੍ਰਾਪਤ ਨਤੀਜਿਆਂ ਵਿੱਚ ਗੁਰੁ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ 1 ਡਾਕਟਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਜ਼ਿਲ੍ਹੇ ਦੇ 5 ਹੋਰ ਵਅਕਤੀ ਕੋਰੋਨਾ ਤੋਂ ਤੰਦਰੁਸਤ ਹੋ ਗਏ ਹਨ ਤੇ ਉਨ੍ਹਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।ਹਾਲ ਹੀ ਵਿੱਚ ਪਾਜ਼ੀਟਿਵ ਆਏ ਕੇਸ ਨੂੰ ਆਈਸੋਲੇਸ਼ੇਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਹੁਣ ਜ਼ਿਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਕੇਸ 40 ਹਨ।
ਸਿਵਲ ਸਰਜਨ ਡਾ.ਰਜਿੰਦਰ ਨੇ ਕਿਹਾ ਸਾਨੂੰ ਜਾਗਰੂਕ ਹੋਣ ਦੀ ਲੋੜ ਹੈ,ਜ਼ਿਲ੍ਹਾ ਨਿਵਾਸੀਆਂ ਨੂੰ ਲਾਪਰਵਾਹੀ ਨਾ ਵਰਤਣ ਅਤੇ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਤੇ ਅਡਵਾਇਜ਼ਰੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ,ਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਸੈਂਪਲਿੰਗ ਅਤੇ ਜਗਰੂਕਤਾ ਸਰਗਰਮੀਆਂ ਹੋਰ ਤੇਜ ਕਰ ਦਿੱਤੀਆਂ ਗਈਆਂ ਹਨ।ਮੀਡੀਆ ਇੰਚਾਰਜ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਘਰ-ਘਰ ਨਿਗਰਾਨੀ ਐਪ ਰਾਹੀ ਆਨ ਲਾਈਨ ਸਰਵੇ ਕੀਤਾ ਜਾ ਰਿਹਾ ਹੈ, ਤੁਰੰਤ ਬਿਨਾ ਕਿਸੇ ਦੇਰੀ ਤੋਂ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਜਾ ਕੇ ਕੋਰੋਨਾ ਦੀ ਜਾਂਚ ਲਈ ਸੈਂਪਲ ਦਿੱਤਾ ਜਾ ਸਕਦਾ ਹੈ,ਘਰ ਤੋਂ ਬਾਹਰ ਜਾਣ ਲੱਗਿਆ ਹਰ ਸਾਵਧਾਨੀ ਨੂੰ ਆਪਣੀਆਂ ਆਦਤਾਂ ਵਿੱਚ ਸ਼ਾਮਿਲ ਕਰ ਲਓ ਮਾਸਕ ਨਾਲ ਨੱਕ ਤੇ ਮੂੰਹ ਢੱਕ ਕੇ ਰੱਖਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਵਾਰ-ਵਾਰ ਹੱਥ ਧੋਣਾ ਜਾਂ ਸੈਨੇਟਾਈਜ਼ਰ ਦਾ ਪ੍ਰਯੋਗ ਕਰਨਾ ਨਾ ਭੁੱਲੋ।
ਜ਼ਿਲ੍ਹਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਡਾ.ਅਨੀਤਾ ਚੌਹਾਨ ਨੇ ਦੱਸਿਆ ਕਿ ਕੋਰੋਨਾ ਦੀ ਰੋਕਥਾਮ ਲਈ ਵਿਭਾਗ ਵੱਲੋਂ 134 ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।ਉਨਾਂ ਕਿਹਾ ਕਿ ਪਾਜ਼ੀਟਿਵ ਆਏ ਕੇਸਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਸੈਂਪਲ ਇਕੱਤਰ ਕਰਕੇ ਉਨਾਂ ਨੂੰ ਇਕਾਂਤਵਾਸ ਕੀਤਾ ਜਾ ਸਕੇ।