← ਪਿਛੇ ਪਰਤੋ
ਅਸ਼ੋਕ ਵਰਮਾ
ਮਾਨਸਾ, 10 ਜੁਲਾਈ 2020 - ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਗੁਪਤਾ ਨੇ ਦੱਸਿਆ ਕਿ ਸ਼ਨੀਵਾਰ ਵਾਲੇ ਦਿਨ ਆਮ ਦਿਨਾਂ ਵਾਂਗ ਹੀ ਬਜ਼ਾਰ 8 ਵਜੇ ਤੱਕ ਖੁੱਲ੍ਹਣਗੇ। ਉਨ੍ਹਾਂ ਦੱਸਿਆ ਹਾਲਾਂਕਿ ਐਤਵਾਰ ਵਾਲੇ ਦਿਨ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਹੀ ਖੁੱਲ੍ਹਣਗੀਆਂ ਅਤੇ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ ਅਤੇ ਇਸ ਸਮੇਂ ਦੌਰਾਨ ਕੇਵਲ ਜ਼ਰੂਰੀ ਵਸਤਾਂ ਦੀ ਆਵਾਜਾਈ ਤੋਂ ਇਲਾਵਾ ਬਾਕੀ ਆਵਾਜਾਈ ਲਈ ਮਨਾਹੀ ਹੋਵੇਗੀ। ਡਿਪਟੀ ਕਮਿਸ਼ਨਰ ਮਹਿੰਦਰ ਪਾਲ ਗੁਪਤਾ ਨੇ ਦੱਸਿਆ ਕਿ ਬਾਕੀ ਸਾਰੀਆਂ ਸ਼ਰਤਾਂ ਪਿਛਲੇ ਦਿਨੀਂ ਜਾਰੀ ਹੁਕਮਾਂ ਅਨੁਸਾਰ ਹੀ ਰਹਿਣਗੀਆਂ।
Total Responses : 257