ਲੁਧਿਆਣਾ, 10 ਜੁਲਾਈ 2020 - ਲੁਧਿਆਣਾ 'ਚ ਏ.ਐਸ.ਆਈ. ਰਾਜ ਸਿੰਘ ਦਾ ਡਿਊਟੀ ਦੌਰਾਨ ਮਾਸਕ ਨਾ ਪਾਉਣ ਕਾਰਨ ਲੁਧਿਆਣਾ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਦੇ ਹੁਕਮਾਂ ਅਨੁਸਾਰ ਚਲਾਨ ਕੱਟਿਆ ਗਿਆ ਹੈ।
ਇਸ ਸਬੰਧੀ ਲੁਧਿਆਣਾ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕਈ ਮੁਲਾਜ਼ਮ ਡਿਊਟੀ ਦੌਰਾਨ ਮਾਸਕ ਨਹੀਂ ਪਾ ਰਹੇ ਹਨ, ਜੋ ਕਿ ਸਰਕਾਰ ਦੇ ਕੋਰੋਨਾ ਸਬੰਧੀ ਕੀਤੇ ਹੁਕਮਾਂ ਦੀ ਉਲੰਘਣਾਂ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ ਵੀ ਡਿਊਟੀ ਦੌਰਾਨ ਮਾਸਕ ਪਾਉਣਾ ਲਾਜ਼ਮੀ ਹੈ ਤਾਂ ਜੋ ਉਹ ਆਪਣਾ ਅਤੇ ਦੂਜਿਆਂ ਦਾ ਖਿਆਲ ਰੱਖ ਸਕਣ।