ਪ੍ਰਬੰਧਕੀ ਕੰਪਲੈਕਸ ਵਿੱਚ ਪੌਦੇ ਲਗਾਉਂਦੇ ਹੋਏ ਸ੍ਰੀ ਕੇਸ਼ਵ ਗੋਇਲ ਸਬ ਡਵੀਜ਼ਨਲ ਮੈਜਿਸਟ੍ਰੇਟ ਫਾਜ਼ਿਲਕਾ ।
ਤਸਵੀਰ : ਜਗਦੀਸ਼ ਥਿੰਦ
ਜਗਦੀਸ਼ ਥਿੰਦ
ਫਾਜ਼ਿਲਕਾ, 11 ਜੁਲਾਈ
ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਅਤੇ ਆਲੇ-ਦੁਆਲੇ ਹਰਿਆ ਭਰਿਆ ਮਾਹੌਲ ਪੈਦਾ ਕਰਨ ਲਈ ਹਰੇਕ ਵਿਅਕਤੀ ਨੂੰ ਪੌਦੇ ਲਗਾਉਣੇ ਚਾਹੀਦੇ ਹਨ। ਪੌਦੇ ਲਗਾਉਣ ਨਾਲ ਜਿਥੇ ਵਾਤਾਵਰਣ ਸਾਫ-ਸੁਥਰਾ ਰਹਿੰਦਾ ਹੈ ਉਥੇ ਸ਼ੁੱਧ ਹਵਾ ਪ੍ਰਾਪਤ ਹੁੰਦੀ ਹੈ। ਇਹ ਜਾਣਕਾਰੀ ਐਸ.ਡੀ.ਐਮ ਸ੍ਰੀ ਕੇਸ਼ਵ ਗੋਇਲ ਨੇ ਐਸ.ਡੀ.ਐਮ.ਦਫਤਰ ਦੇ ਬਾਹਰ ਪੌਦੇ ਲਗਾਉਣ ਮੌਕੇ ਦਿੱਤੀ।
ਐਸ.ਡੀ.ਐਮ. ਨੇ ਦੱਸਿਆ ਕਿ ਸਾਨੂੰ ਸਭ ਨੂੰ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜ਼ੋ ਆਪਣੇ ਆਲੇ-ਦੁਆਲੇ ਹਰਿਆ ਭਰਿਆ ਵਾਤਾਵਰਣ ਦਾ ਮਾਹੌਲ ਰਹੇ। ਉਨਾਂ ਕਿਹਾ ਕਿ ਰੁੱਖ ਲਗਾਉਣ ਨਾਲ ਸਾਨੂੰ ਸ਼ੁੱਧ ਹਵਾ ਮਿਲਦੀ ਹੈ ਅਤੇ ਕਈ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਰੁੱਖਾਂ ਨਾਲ ਜਿਥੇ ਛਾਂ ਮਿਲਦੀ ਹੈ ਉਥੇ ਵਾਤਾਵਰਣ ਵੀ ਗੰਦਗੀ ਮੁਕਤ ਲੱਗਦਾ ਹੈ। ਉਨਾਂ ਕਿਹਾ ਕਿ ਰੁੱਖ ਲਗਾਉਣ ਨਾਲ ਸਾਡਾ ਫਰਜ ਪੂਰਾ ਨਹੀਂ ਹੁੰਦਾ ਸਗੋਂ ਇਸਦੀ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ। ਉਨਾਂ ਹੋਰਨਾ ਜ਼ਿਲਾ ਵਾਸੀਆਂ ਨੂੰ ਵੀ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ ਅਤੇ ਪੌਦੇ ਲਗਾਉਣ ਦੇ ਨਾਲ-ਨਾਲ ਇਨਾਂ ਦਾ ਪਾਲਣ-ਪੋਸ਼ਣ ਵੀ ਯਕੀਨੀ ਬਣਾਉਣ ਲਈ ਕਿਹਾ।
ਇਸ ਮੌਕੇ ਤਹਿਸੀਲਦਾਰ ਡੀ.ਪੀ. ਪਾਂਡੇ, ਐਸ.ਡੀ.ਦਫਦਰ ਦਾ ਸਟਾਫ ਅਤੇ ਤਹਿਸੀਲ ਸਟਾਫ ਮੌਜੂਦ ਸੀ।