← ਪਿਛੇ ਪਰਤੋ
ਫ਼ਿਰੋਜ਼ਪੁਰ, 11 ਜੁਲਾਈ 2020 : ਥਾਣਾ ਸਿਟੀ ਫਿਰੋਜ਼ਪ੍ਰੁਰ ਦੀ ਪੁਲਿਸ ਨੇ ਇਕ ਹਵਾਲਾਤੀ ਖਿਲਾਫ 52-ਏ ਪਰੀਸੰਨਜ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਏਐੱਸਆਈ ਦਲੀਪ ਕੁਮਾਰ ਨੇ ਦੱਸਿਆ ਕਿ ਇਕ ਪੱਤਰ ਨੰਬਰ 2052 ਰਾਹੀਂ ਜਰਨੈਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਬੀਤੀ 9-10 ਜੁਲਾਈ 2020 ਦੀ ਰਾਤ ਨੂੰ ਜਦ ਹਵਾਲਾਤੀਆਂ ਦੀ ਤਲਾਸ਼ੀ ਲੈ ਰਹੇ ਸਨ ਤਾਂ ਇਸ ਦੌਰਾਨ ਹਵਾਲਾਤੀ ਗੋਬਿੰਦਾ ਪੁੱਤਰ ਜਨਕ ਰਾਜ ਵਾਸੀ ਪੁਰਾਣੀ ਸਬਜ਼ੀ ਮੰਡੀ, ਬਗਦਾਦੀ ਗੇਟ ਸਿਟੀ ਫਿਰੋਜ਼ਪੁਰ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਕੋਲੋਂ ਇਕ ਮੋਬਾਇਲ ਫੋਨ ਰੰਗ ਕਾਲਾ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿਚ ਹਵਾਲਾਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Total Responses : 267