ਹਰੀਸ਼ ਕਾਲੜਾ
- ਕੋਰੋਨਾ ਨੂੰ ਹਰਾਉਣ ਲਈ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਜਾਗਰੂਕਤਾ ਬੇਹੱਦ ਜਰੂਰੀ: ਡਾ.ਸ਼ਿਵ ਕੁਮਾਰ
ਨੂਰਪੁਰ ਬੇਦੀ, 11 ਜੁਲਾਈ 2020 ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਮੁੱਖ ਦਫਤਰ ਦੀਆਂ ਹਦਾਇਤਾਂ ਮੁਤਾਬਕ ਡਾ: ਐਚ.ਐਨ ਸ਼ਰਮਾ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫਸਰ ਬਲਾਕ ਨੂਰਪੁਰ ਬੇਦੀ ਦੀ ਅਗਵਾਈ ਹੇਠ ਅੱਜ ਵਿਸ਼ਵ ਆਬਾਦੀ ਵਿਦਸ ਮਨਾਇਆ ਗਿਆ।
ਇਸ ਮੌਕੇ ਤੇ ਬੋਲਦਿਆਂ ਡਾ: ਸ਼ਿਵ ਕੁਮਾਰ ਨੇ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਦੇ ਤਹਿਤ ਵੱਧ ਰਹੀ ਆਬਾਦੀ ਨੂੰ ਠੱਲ ਪਾਉਣ ਲਈ 27 ਜੂਨ ਤੋ 10 ਜੁਲਾਈ 2020 ਤੱਕ ਬਲਾਕ ਅੰਦਰ ਜਾਗਰੂਕਤਾ ਪੰਦਰਵਾੜਾ ਮਨਾਇਆ ਗਿਆ। ਇਸ ਤਹਿਤ ਸਮੂਹ ਯੋਗ ਜੋੜਿਆਂ ਨੂੰ ਪਰਿਵਾਰ ਦੀ ਯੋਜਨਾਬੰਦੀ ਬਾਰੇ ਜਾਗਰੂਕ ਕਰਦਿਆਂ ਪਰਿਵਾਰ ਨਿਯੋਜਨ ਦੇ ਵੱਖ-ਵੱਖ ਸਾਧਨਾਂ ਜਿਵੇਂ ਨਸਬੰਦੀ, ਨਲਬੰਦੀ, ਕੰਡੋਮ, ਕਾਪਰ-ਟੀ, ਛਾਇਆ, ਗਰਭ ਨਿਰੋਧਕ ਇੰਨਜੈਕਸ਼ਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਅੱਜ ਅਜਾਦੀ ਸਥਿਰਤਾ ਪੰਦਰਵਾੜਾ ਮਨਾਇਆ ਗਿਆ।
ਇਸ 'ਤੇ ਬੋਲਦਿਆਂ ਡਾ: ਸਿਮਰਨਜੀਤ ਕੌਰ ਨੇ ਕਿਹਾ ਕਿ ਭਾਰਤ ਦੀ 2011 ਦੀ ਮਰਦਮਸ਼ੁਮਾਰੀ ਮੁਤਾਬਕ ਪੰਜਾਬ ਦੀ ਕੁੱਲ ਆਬਾਦੀ ਦੋ ਕਰੋੜ ਸਤੱਤਰ ਲੱਖ ਤਰਤਾਲੀ ਹਜ਼ਾਰ ਤਿੰਨ ਸੌ ਅਠਾਸੀ ਸੀ ਜੋ ਕਿ ਹੁਣ ਲਗਭਗ 3 ਕਰੋੜ ਤੋਂ ਉੱਪਰ ਹੋ ਗਈ ਹੈ। ਆਬਾਦੀ ਵਿੱਚ ਸਥਿਰਤਾ ਲਿਆਉਣ ਲਈ ਆਰਥਿਕ ਅਤੇ ਸਮਾਜਿਕ ਵਿਕਾਸ ਜਿਹੇ ਵਿਸ਼ੇ ਨੂੰ ਆਧਾਰ ਮੰਨਿਆ ਜਾਂਦਾ ਹੈ । ਪੂਰੀ ਦੁਨੀਆਂ ਵਿੱਚ ਇਹ ਵਿਸ਼ਵ 11 ਜੁਲਾਈ 1989 ਨੂੰ ਮਨਾਉਣਾ ਸ਼ੁਰੂ ਕੀਤਾ ਗਿਆ ਸੀ। ਆਬਾਦੀ ਦੇ ਲਿਹਾਜ਼ ਨਾਲ ਚੀਨ ਦੁਨੀਆਂ ਵਿੱਚ ਪਹਿਲੇ ਨੰਬਰ ਤੇ ਅਤੇ ਭਾਰਤ ਦੁਨੀਆਂ ਦੇ ਕੁੱਲ ਦੇਸ਼ਾਂ ਵਿੱਚ ਦੂਸਰੇ ਨੰਬਰ 'ਤੇ ਹੈ।
ਇਸ ਸਾਲ ਦਾ ਸਲੋਗਨ ''ਆਪਦਾ ਵਿੱਚ ਹੀ ਪਰਿਵਾਰ ਨਿਯੋਜਨ ਦੀ ਤਿਆਰੀ ਸਕਸ਼ਮ ਰਾਸ਼ਟਰ ਅਤੇ ਪਰਿਵਾਰ ਦੀ ਪੂਰੀ ਜਿੰਮੇਵਾਰੀ'' ਅਨੁਸਾਰ ਕੋਵਿਡ 19 ਵਰਗੀ ਮਹਾਂਮਾਰੀ ਦੌਰਾਨ ਵੀ ਵੱਧ ਰਹੀ ਆਬਾਦੀ ਵਿੱਚ ਸਥਿਰਤਾ ਲਿਆਉਣ ਲਈ ਪ੍ਰਜਨਣ ਸਿਹਤ ਨੂੰ ਬੜਾਵਾ ਦੇਣ ਲਈ ਮਾਵਾਂ, ਨਵਜਾਤ ਸਿਸ਼ੂਆਂ ਅਤੇ ਬੱਚਿਆਂ ਦੀ ਬਿਮਾਰੀ ਦੀ ਦਰ ਅਤੇ ਮੌਤ ਦਰ ਨੂੰ ਘੱਟ ਕਰਨਾ ਇਸ ਦਾ ਮੁੱਖ ਉਦੇਸ਼ ਹੈ। ਸਿਹਤ ਵਿਭਾਗ ਵਲੋ ਸੰਚਾਰ ਦੇ ਵੱਖ-ਵੱਖ ਸਾਧਨਾਂ ਰਾਹੀ ਆਬਾਦੀ ਦੇ ਬੇਤਿਹਾਸ਼ਾ ਵਾਧੇ ਨੂੰ ਰੋਕਣ ਲਈ ਅਤੇ ਇਸ ਦੇ ਘਾਤਕ ਸਿੱਖਿਆਂ ਬਾਰੇ ਜਾਗਰੂਕ ਕਰਨ ਲਈ ਭਰਪੂਰ ਕੋਸਿਸ਼ਾਂ ਕੀਤੀਆਂ ਜਾ ਰਹੀਆਂ ਹਨ ।ਇਸ ਤੋਂ ਇਲਾਵਾ ਮਿਸ਼ਨ ਫਤਿਹ ਅਧੀਨ ਕਰੋਨਾ ਨੁੰ ਹਰਾਉਣ ਦੇ ਮੰਤਵ ਨਾਲ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੇ ਅਧਾਰਿਤ ਵਿਸੇਸ਼ ਮੁਹਿੰਮ ਵੀ ਚਲਾਈ ਗਈ ਹੈ। ਇਸ ਮੌਕੇ ਤੇ ਨਛੱਤਰ ਕੌਰ, ਐਲ.ਐਚ.ਵੀ, ਪ੍ਰਿਤਪਾਲ ਐਸ.ਆਈ, ਬਿਨੀਆਮੀਨ ਐਲ.ਟੀ, ਸਰੋਜਨੀ, ਆਲਮਜੀਤ ਕੌਰ ਸਟਾਫ਼ ਨਰਸ, ਸਰਵਨ ਕੁਮਾਰ, ਮਨਪ੍ਰੀਤ ਸਿੰਘ, ਨਵੀਨ ਅਟਵਾਲ ਆਦਿ ਹਾਜ਼ਰ ਸੀ।