← ਪਿਛੇ ਪਰਤੋ
ਫਿਰੋਜ਼ਪੁਰ, 12 ਜੁਲਾਈ 2020 - ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ 5 ਕਿਲੋ ਚੂਰਾ ਪੋਸਤ ਬਰਾਮਦ ਕਰਕੇ ਉਸ ਖਿਲਾਫ ਥਾਣਾ ਸਦਰ ਫਿਰੋਜ਼ਪੁਰ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਦੇ ਸਬ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਮਧਰੇ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਗੁਰਮੇਜ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਚਾਂਦੀ ਵਾਲਾ ਚੂਰਾ ਪੋਸਤ ਵੇਚਣ ਦਾ ਆਦੀ ਹੈ ਇਸ ਵਕਤ ਝੁੱਗੇ ਹਜ਼ਾਰਾ ਸਿੰਘ ਵਾਲੇ ਪਾਸੇ ਤੋਂ ਗੱਟੇ ਵਿਚ ਭੁੱਕੀ ਚੂਰਾ ਪੋਸਤ ਪਾ ਕੇ ਵੇਚਣ ਲਈ ਆ ਰਿਹਾ ਹੈ। ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਰੰਗੇ ਹੱਥੀਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਦੋਸ਼ੀ ਨੂੰ ਕਾਬੂ ਕੀਤਾ ਤੇ ਇਸ ਕੋਲੋਂ 5 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Total Responses : 189