ਫਿਰੋਜ਼ਪੁਰ, 12 ਜੁਲਾਈ 2020 : ਫਿਰੋਜ਼ਪੁਰ ਦੇ ਪਿੰਡ ਵਕੀਲਾਂ ਵਾਲਾ ਵਿਖੇ ਘਰ ਦੇ ਗੇਟ ਅੱਗੋਂ ਰੂੜੀ ਚੁੱਕਣ ਨੂੰ ਕਿਹਾ ਤਾਂ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀਂ ਕਰਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ 4 ਵਿਅਕਤੀਆਂ ਖਿਲਾਫ 452, 324, 323, 148, 149 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਹਰਦਿਆਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਵਕੀਲਾਂ ਵਾਲਾ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਘਰ ਸਾਹਮਣੇ ਸ਼ਾਮਲਾਟ ਦੀ ਜਗ੍ਹਾ ਹੈ, ਜਿਥੇ ਦੋਸ਼ੀ ਬਲਵਿੰਦਰ ਸਿੰਘ ਪੁੱਤਰ ਮੇਹਰ ਸਿੰਘ ਨੇ ਰੂੜੀ ਲਗਾਈ ਹੋਈ ਹੈ।
ਹਰਦਿਆਲ ਸਿੰਘ ਨੇ ਦੱਸਿਆ ਕਿ ਰੂੜੀ ਜ਼ਿਆਦਾ ਹੋਣ ਕਰਕੇ ਉਸ ਦੇ ਘਰ ਦੇ ਗੇਟ ਦੀ ਜਗ੍ਹਾ ਘੱਟ ਰਹਿੰਦੀ ਸੀ। ਹਰਦਿਆਲ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਦੋਸ਼ੀ ਨੂੰ ਰੂੜੀ ਚੁੱਕਣ ਨੂੰ ਕਿਹਾ ਤਾਂ ਦੋਸ਼ੀ ਨੇ ਬਾਕੀ ਦੋਸ਼ੀਅਨ ਰਮਨਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ, ਮਨਿੰਦਰਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਅਤੇ ਅਮਰਜੀਤ ਸਿੰਘ ਪੁੱਤਰ ਮੇਹਰ ਸਿੰਘ ਲਾਲ ਹਮਮਸ਼ਵਰਾ ਹੋ ਕੇ ਉਸ ਦੇ ਘਰ ਜਾ ਕੇ ਉਸ ਦੀ ਕੁੱਟਮਾਰ ਕੀਤੀ ਤੇ ਜ਼ਖਮੀਂ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।