ਫਿਰੋਜ਼ਪੁਰ 12 ਜੁਲਾਈ 2020 : ਵਿਆਹੁਤਾ ਕੋਲੋਂ ਹੋਰ ਦਾਜ ਦੀ ਮੰਗ ਕਰਨ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਵਿਚ ਥਾਣਾ ਵੂਮੈਨ ਦੀ ਪੁਲਿਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਾਜ ਰਾਣੀ ਪੁੱਤਰੀ ਲਖਬੀਰ ਸਿੰਘ ਵਾਸੀ ਪਿੰਡ ਪੰਜੇ ਕੇ ਉਤਾੜ ਨੇ ਦੋਸ਼ ਲਗਾਇਆ ਹੈ ਕਿ ਉਸ ਦਾ ਵਿਆਹ ਅਮ੍ਰਿਤਪਾਲ ਸਿੰਘ ਪੁੱਤਰ ਬਿਕਰਮਜੀਤ ਸਿੰਘ ਨਾਲ ਹੋਇਆ ਸੀ।
ਰਾਜ ਰਾਣੀ ਨੇ ਦੱਸਿਆ ਕਿ ਉਸ ਦੇ ਮਾਪਿਆਂ ਨੇ ਆਪਣੀ ਹੈਸੀਅਤ ਅਨੁਸਾਰ ਵਿਆਹ ਸਮੇਂ ਦਾਜ ਵੀ ਦਿੱਤਾ ਸੀ। ਰਾਜ ਰਾਣੀ ਨੇ ਦੱਸਿਆ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦਾ ਸਹੁਰਾ ਪਰਿਵਾਰ ਉਸ ਕੋਲੋਂ ਹੋਰ ਦਾਜ ਦੀ ਮੰਗ ਅਤੇ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ। ਰਾਜ ਰਾਣੀ ਨੇ ਦੱਸਿਆ ਕਿ ਉਸ ਦੇ ਸਹੁਰਿਆਂ ਨੇ ਉਸ ਦਾ ਇਸਤਰੀ ਧੰਨ ਖੁਰਦ ਬੁਰਦ ਕਰ ਦਿੱਤਾ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਅਜੈਬ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਰਤਾ ਦੇ ਬਿਆਨਾਂ ਤੇ ਵਿਆਹੁਤਾ ਦੇ ਪਤੀ ਅਮ੍ਰਿਤਪਾਲ ਸਿੰਘ, ਸਹੁਰਾ ਬਿਕਰਮਜੀਤ ਸਿੰਘ ਪੁੱਤਰ ਸਵਰਨ ਸਿੰਘ ਅਤੇ ਸੱਸ ਰਾਜਵੰਤ ਕੌਰ ਪਤਨੀ ਬਿਕਰਮਜੀਤ ਸਿੰਘ ਵਾਸੀ ਪਿੰਡ ਮੋਹਲੇ ਕੇ ਤਹਿਸੀਲ ਅਜਨਾਲਾ ਜ਼ਿਲ੍ਹਾ ਸ਼੍ਰੀ ਅਮ੍ਰਿਤਸਰ ਸਾਹਿਬ ਦਿਹਾਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।