ਅਸ਼ੋਕ ਵਰਮਾ
ਬਠਿੰਡਾ, 12 ਜੁਲਾਈ 2020 - ਐਤਵਾਰ ਦੀ ਸ਼ਾਮ ਤੱਕ ਕੋਰੋਨਾ ਵਾਇਰਸ ਨਾਲ ਸਬੰਧਤ 6 ਵਿਅਕਤੀ ਕੋਰੋਨਾ ਦੀ ਇਸ ਭਿਆਨਕ ਬਿਮਾਰੀ ਨੂੰ ਮਾਤ ਦੇ ਕੇ ਆਪੋ-ਆਪਣੇ ਘਰਾਂ ਨੂੰ ਪਰਤੇ ਹਨ। ਜ਼ਿਲੇ ਅੰਦਰ ਕੁੱਲ 14764 ਨਮੂਨਿਆਂ ਦੇ ਸੈਂਪਲ ਲਏ ਗਏ ਹਨ ਜਿਨਾਂ ਵਿਚੋਂ 333 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦਿੱਤੀ।
ਸਿਹਤ ਵਿਭਾਗ ਦੇ ਬੁਲਾਰੇ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ 10 ਰਿਪੋਰਟਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ 8 ਵਿਅਕਤੀ ਬਠਿੰਡਾ ਕੈਂਟ ਨਾਲ ਸਬੰਧਤ ਹਨ ਜਦਕਿ 2 ਵਿਅਕਤੀ ਇਥੋਂ ਦੇ ਸਹਿਰੀ ਸ਼ਹਿਰੀ ਖੇਤਰ ਨਾਲ ਸਬੰਧਤ ਹਨ।
ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੈ ਕਿ ਸਰਕਾਰ ਵਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਸਕ ਪਾਉਣਾ ਯਕੀਨੀ ਬਣਾਉਣ, ਵਾਰ-ਵਾਰ ਹੱਥ ਧੋਣ ਅਤੇ ਲਗਭਗ 2-2 ਗਜ਼ ਦੀ ਆਪਸੀ ਦੂਰੀ ਬਣਾ ਕੇ ਰੱਖਣ ਤਾਂ ਜੋ ਇਸ ਮਹਾਂਮਾਰੀ ਨੂੰ ਮਾਤ ਪਾਈ ਜਾ ਸਕੇ।