ਹਰੀਸ਼ ਕਾਲੜਾ
ਨੂਰਪੁਰ ਬੇਦੀ, 12 ਜੁਲਾਈ 2020 - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਫਤਿਹ ਅਧੀਨ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਨੂਰਪੁਰ ਬੇਦੀ ਅਮਰਜੀਤ ਕੌਰ ਨੇ ਸਿੰਘਪੁਰ, ਬੜਵਾ, ਅਬਿਆਣਾ ਖੁਰਦ, ਸਿੰਬਲੀ, ਮਜਾਰਾ, ਹੀਰਪੁਰ, ਮਧੂਪੁਰ ਸਰਕਲਾਂ ਵਿੱਚ ਜਾ ਕੇ ਸਮੂਹ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਨੂੰ ਕੋਵਿਡ 19 ਮਹਾਂਮਾਰੀ ਸਬੰਧੀ ਜਾਗਰੂਕ ਕੀਤਾ ਅਤੇ ਉਨ੍ਹਾਂ ਨੂੰ ਤੇ ਹੋਰਨਾਂ ਨੂੰ ਵੀ ਮਿਸ਼ਨ ਫਤਿਹ ਅਤੇ ਕਰੋਨਾ ਸੰਕਰਮਣ ਤੋ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵੱਲੋ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਿਸਥਾਰ ਸਹਿਤ ਦੱਸਿਆ ਗਿਆ ਕਿ ਅਸੀ ਕਿਵੇਂ ਕਰੋਨਾ ਸੰਕਰਮਣ ਤੋ ਬਚਨ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਮਿਸ਼ਨ ਫਤਿਹ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰ ਸਕਦੇ ਹਾਂ।
ਇਸ ਮੌਕੇ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਅਮਰਜੀਤ ਕੌਰ ਵੱਲੋ ਦੱਸਿਆ ਗਿਆ ਕਿ ਮਿਸ਼ਨ ਫਤਿਹ ਪੰਜਾਬ ਵਾਸੀਆਂ ਦੀ ਕੋਵਿਡ 19 ਮਹਾਂਮਾਰੀ ਨੂੰ ਹਰਾਉਣ ਦੀ ਇੱਕ ਮੁਹਿੰਮ ਹੈ ਇਹ ਮੁਹਿੰਮ ਲੋਕਾਂ ਦੀ, ਲੋਕਾਂ ਵੱਲੋ ਅਤੇ ਲੋਕਾਂ ਲਈ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾਂ ਜਿਵੇ ਕਿ ਹੱਥਾਂ ਨੂੰ ਵਾਰ-ਵਾਰ ਧੋਣਾ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋਂ, ਸਮਾਜਿਕ ਦੂਰੀ ਕਾਇਮ ਰੱਖਣੀ, ਬੇਲੋੜੀ ਮੂਵਮੈਂਟ ਬੰਦ ਕਰਨੀ ਨੂੰ ਇੰਨ ਬਿੰਨ ਪਾਲਣਾ ਵਿੱਚ ਲਿਆਉਣਾ ਚਾਹੀਦਾ ਹੈ ਕਿਉਕਿ ਇਸ ਨਾਲ ਹੀ ਅਸੀ ਕਰੋਨਾ ਦੇ ਸੰਕਰਮਣ ਤੋ ਬਚ ਸਕਦੇ ਹਾਂ।
ਸੁਪਰਵਾਈਜ਼ਰਾਂ ਵੱਲੋ ਵੱਖ ਵੱਖ ਸਰਕਲਾਂ ਵਿੱਚ ਜਾ ਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਜਾ ਰਿਹਾ ਹੈ ਕਿ ਪੰਂਜਾਬ ਸਰਕਾਰ ਵੱਲੋ ਜਾਰੀ ਕੀਤੀਆਂ ਗਈਆਂ ਕਰੋਨਾ ਸੰਕਰਮਣ ਤੋ ਬਚਨ ਲਈ ਸਾਰੀਆਂ ਹਦਾਇਤਾਂ, ਨਿਯਮਾਂ ਦੀ ਪਾਲਣਾ ਕਰਨਾ ਕਰਕੇ ਸੂਬਾ ਸਰਕਾਰ ਨੂੰ ਆਪਣਾ ਸਹਿਯੋਗ ਦੇਣਾ ਹੀ ਮਿਸ਼ਨ ਫਤਿਹ ਹੈ। ਇਸ ਦੌਰਾਨ ਸਾਰੇ ਸਰਕਲਾਂ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ ਤੇ ਮਿਸ਼ਨ ਫਤਿਹ ਨੂੰ ਨੇਪਰੇ ਚਾੜ੍ਹਨ ਦਾ ਪ੍ਰਣ ਲਿਆ।