ਹਰੀਸ਼ ਕਾਲੜਾ
ਰੂਪਨਗਰ, 12 ਜੁਲਾਈ 2020 - ਡਿਪਟੀ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ 'ਮਿਸ਼ਨ ਫ਼ਤਿਹ' ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਯਤਨਾਂ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐਚ ਐਨ ਸ਼ਰਮਾ ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੋਜੂਦਾ ਸਮੇਂ ਦੋਰਾਨ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਓ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਕਰਨ, ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਣ।
ਉਨ੍ਹਾ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ 'ਮਿਸ਼ਨ ਫਤਿਹ' ਦਾ ਇੱਕ ਹੀ ਉਦੇਸ਼ ਹੈ ਕਿ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਕੋਵਿਡ-19 ਦੇ ਚੱਲਦਿਆਂ ਦਿੱਤੀਆਂ ਜਾ ਰਹੀ ਹਦਾਇਤਾਂ ਨੂੰ ਮੰਨ ਕੇ ਕਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਹਰਾਉਣ ਲਈ ਅੱਗੇ ਆਈਏ। ਉਨ੍ਹਾਂ ਕਿਹਾ ਕਿ ਕਿਸੇ ਵੀ ਚੀਜ਼ ਨੂੰ ਛੂਹਣ ਤੋਂ ਬਾਅਦ ਵਾਰ ਵਾਰ ਸਾਬਣ ਨਾਲ ਹੱਥਾਂ ਨੂੰ ਧੋਵੇ, ਘਰ ਤੋਂ ਬਾਹਰ ਨਿਕਲਣ ਲੱਗਿਆਂ ਮਾਸਕ ਦਾ ਪ੍ਰਯੋਗ ਜਰੂਰ ਕਰੋ ਅਤੇ ਆਪਸ ਵਿੱਚ ਸਮਾਜਿਕ ਦੂਰੀ ਬਣਾ ਕੇ ਰੱਖੋ। ਸਿਵਲ ਸਰਜਨ ਨੇ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਕੇ ਅਸੀਂ ਕੋਰੋਨਾ ਵਾਇਰਸ ਦੇ ਅਟੈਕ ਤੋਂ ਸੁਰੱਖਿਅਤ ਰਹਿ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਾਗਰੁਕ ਕਰਨ ਦੇ ਲਈઠ ਫੋਨ ਤੇ ਵੱਧ ਤੋਂ ਵੱਧઠ ਕੋਆ ਐਪ ਵੀ ਡਾਊਨਲੋਡ ਕਰਵਾਉਣ ਦੀ ਹਦਾਇਤ ਵੀ ਕੀਤੀ।