ਚੌਧਰੀ ਮਨਸੂਰ ਘਨੋਕੇ
ਕਾਦੀਆਂ, 12 ਜੁਲਾਈ 2020 - ਕਾਦੀਆਂ ਪੁਲਿਸ ਨੇ ਸਥਾਨਕ ਪੱਤਰਕਾਰ ਦੇ ਨਾਲ ਕੁੱਟਮਾਰ ਕੀਤੇ ਜਾਣ ਤੇ ਇੱਕ ਸਮਾਜ ਸੇਵੀ ਸੰਸਥਾ ਦੇ ਮੁੱਖੀ ਤੇ ਕੇਸ ਦਰਜ ਕੀਤਾ ਹੈ। ਇਸ ਸਬੰਧ 'ਚ ਮਿਲੀ ਜਾਣਕਾਰੀ ਮੁਤਾਬਿਕ ਟੀਵੀ ਪੱਤਰਕਾਰ ਕੁਲਵਿੰਦਰ ਸਿੰਘ ਭਾਟੀਆ ਪੁੱਤਰ ਜਸਵੰਤ ਸਿੰਘ ਭਾਟੀਆ ਵਾਸੀ ਧਰਮਪੁਰਾ ਮੁੱਹਲਾ ਕਾਦੀਆਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਸਮਾਜਸੇਵੀ ਹਰਭਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਠੀਕਰੀਵਾਲ ਹਾਲ ਮੁੱਹਲਾ ਧਰਮਪੁਰਾ ਕਾਦੀਆਂ, ਬਲਕਾਰ ਸਿੰਘ ਵਾਸੀ ਮੁਰਾਦਪੁਰ, ਦਰਸ਼ਨ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਡੱਲਾ ਅਤੇ ਇੱਕ ਅਣਪਛਾਤੇ ਵਿਅਕਤੀ ਨੇ ਉਸਦੀ ਦੁਕਾਨ ਤੇ ਆਕੇ ਉਸਦੇ ਨਾਲ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਹੈ। ਜਿਸਤੇ ਕਾਦੀਆਂ ਪੁਲਿਸ ਨੇ ਕਥਿਤ ਦੋਸ਼ੀਆਨ ਵਿਰੁੱਧ ਐਫ਼ ਆਈ ਆਰ ਨੰਬਰ 70 ਮਿਤਿ 11-07-2020 ਨੂੰ ਧਾਰਾ 452, 323, 506 ਅਤੇ 34 ਆਈ ਪੀ ਸੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਤਫ਼ਤੀਸ਼ ਏ ਐਸ ਆਈ ਜਸਬੀਰ ਸਿੰਘ ਕਰ ਰਹੇ ਹਨ। ਦੂਜੇ ਪਾਸੇ ਸਮਾਜਸੇਵੀ ਹਰਭਿੰਦਰ ਸਿੰਘ ਦਾ ਕਹਿਣਾ ਹੈ ਕਿ ਮੇਰੇ ਤੇ ਜੋ ਦੋਸ਼ ਲਗਾਏ ਜਾ ਰਹੇ ਹਨ ਜਿਨ੍ਹਾਂ 'ਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਹੈ ਕਿ ਕੁਲਵਿੰਦਰ ਸਿੰਘ ਵੱਲੋਂ ਆਪਣੀ ਦੁਕਾਨ ਦੇ ਅੰਦਰ ਖਿੱਚਕੇ ਲੈਜਾਕੇ ਉਸਦੇ ਨਾਲ ਮਾਰਕੁੱਟ ਕੀਤੀ ਗਈ ਹੈ। ਇਸ ਮਾਮਲੇ ਚ ਅਜੇ ਕਿਸੇ ਦੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।