ਅਸ਼ੋਕ ਵਰਮਾ
ਬਠਿੰਡਾ, 14 ਜੁਲਾਈ 2020 - ਬਠਿੰਡਾ ਜ਼ਿਲ੍ਹੇ ਅੰਦਰ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਮਾਮਲਾ ਸਾਹਮਣੇ ਆਏ ਹਨ ਜਦੋਂਕਿ ਐਨੇ ਹੀ ਮਰੀਜ਼ ਠੀਕ ਹੋਕੇ ਆਪੋ-ਆਪਣੇ ਘਰੀਂ ਪਹੁੰਚੇ ਹਨ। ਅੱਜ ਮਿਲੀ ਰਿਪੋਰਟ ਅਨੁਸਾਰ 129 ਕੇਸ ਨੈਗੇਟਿਵ ਆਏ ਹਨ। ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 70 ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਵਾਇਰਸ ਇੱਕ ਛੂਤ-ਛਾਤ ਦੀ ਬਿਮਾਰੀ ਹੈ ਜੋ ਕਿ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਫੈਲਦੀ ਹੈ। ਇਸ ਤੋਂ ਬਚਣ ਲਈ ਸਿਰਫ਼ ਪ੍ਰਹੇਜ਼ ਹੀ ਦਵਾਈ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਇਸ ਤੋਂ ਬਚਾਓ ਲਈ ਹਰ ਵਿਅਕਤੀ ਮਾਸਕ ਪਹਿਨਣਾ ਯਕੀਨੀ ਬਣਾਵੇ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਅਤੇ ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੀਟਾਈਜ਼ ਕੀਤਾ ਜਾਵੇ।