ਚੰਡੀਗੜ੍ਹ, 14 ਜੁਲਾਈ 2020 - ਪੰਜਾਬ ਦੇ ਕੈਬਨਿਟ ਅਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਦੂਜੀ ਵਾਰ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਹਸਪਤਾਲ 'ਚ ਦਾਖਲ ਕਰਵਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਦਾ ਬੀਤੀ 10 ਜਿਲਾਈ ਨੂੰ ਕੋਰੋਨਾ ਟੈਸਟ ਕਰਾਇਆ ਗਿਆ ਸੀ ਜੋ ਕਿ 11 ਜੁਲਾਈ ਨੂੰ ਰਿਪੋਰਟ ਆਉਣ 'ਤੇ ਪਾਜ਼ੀਟਿਵ ਪਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਦੁਬਾਰਾ ਉਨ੍ਹਾਂ ਦਾ ਟੈਸਟ ਲਿਆ ਗਿਆ ਸੀ ਜੋ ਕਿ ਪਾਜ਼ੀਟਿਵ ਆਇਆ ਹੈ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਇਲਾਜ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ। ਉਹਨਾਂ ਇਕ ਟਵੀਟ ਵਿਚ ਲਿਖਿਆ ਹੈ ਕਿ ਮੈਂ ਆਪਣੇ ਕੈਬਨਿਟ ਦੇ ਸਾਥੀ ਦੀ ਛੇਤੀ ਤੰਦਰੁਸਤੀ ਦੀ ਕਾਮਨਾ ਕਰਦਾ ਹਾਂ ਤੇ ਆਸ ਕਰਦਾ ਹਾਂ ਕਿ ਉਹ ਜਲਦ ਹੀ ਸਾਡੇ ਨਾਲ ਸ਼ਾਮਲ ਹੋ ਕੇ ਕੰਮ ਕਰਨਗੇ।