ਹਰਿੰਦਰ ਨਿੱਕਾ
ਬਰਨਾਲਾ, 14 ਜੁਲਾਈ 2020 - ਡਿਪਟੀ ਕਮਿਸ਼ਨਰ ਬਰਨਾਲਾ ਕਮ ਪ੍ਰਧਾਨ ਜ਼ਿਲ੍ਹਾ ਰੈੱਡ ¬ਕ੍ਰਾਸ ਸੁਸਾਇਟੀ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਸਾਲ 2020-21, ਮਿਤੀ 21.07.2020 ਤੋਂ 31.03.2021 (ਕੁੱਲ 8 ਮਹੀਨੇ, 11 ਦਿਨ) ਲਈ ਰੈੱਡ ਕਰਾਸ ਭਵਨ ਦੀ ਚਾਹ-ਦੁੱਧ ਦੀ ਕੰਟੀਨ ਦੀ ਬੋਲੀ ਸਹਾਇਕ ਕਮਿਸ਼ਨਰ (ਜ)-ਕਮ-ਅਵੇਤਨੀ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਰਨਾਲਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫਤਰ ਵਿੱਚ ਮਿਤੀ 20.07.2020 ਦਿਨ ਸੋਮਵਾਰ ਨੂੰ ਸਵੇਰੇ 11.30 ਵਜੇ ਕੀਤੀ ਜਾਵੇਗੀ।
ਇਸ ਸਬੰਧੀ ਚਾਹਵਾਨ ਵਿਅਕਤੀ ਆਪਣੇ ਪਹਿਚਾਣ ਪੱਤਰ, ਰਿਹਾਇਸ਼ੀ ਸਬੂਤ ਸਮੇਤ 20,000 ਰੁਪਏ (ਵੀਹ ਹਜ਼ਾਰ) ਨਕਦ /ਬੈਂਕਰ ਚੈੱਕ ਦੇ ਰੂਪ ਵਿੱਚ ਪੇਸ਼ਗੀ ਰਕਮ ਜਮ੍ਹਾਂ ਕਰਵਾਉਣ ਉਪਰੰਤ ਹੀ ਬੋਲੀ ਵਿੱਚ ਹਿੱਸਾ ਲੈ ਸਕਦੇ ਹਨ। ਪੇਸ਼ਗੀ ਰਕਮ, ਇਸ ਦਫਤਰ ਵਿਖੇ ਉਕਤ (20.07.2020) ਤਾਰੀਖ ਸੋਮਵਾਰ ਨੂੰ ਸਵੇਰੇ 11.00 ਵਜੇ ਤੱਕ ਜਮ੍ਹਾਂ ਕਰਵਾਈ ਜਾ ਸਕਦੀ ਹੈ। ਰਾਖਵੀ ਕੀਮਤ 1,60,464/- ਰੱਖੀ ਗਈ ਹੈ। ਪੇਸ਼ਗੀ ਰਕਮ ਸਫਲ ਬੋਲੀਕਾਰ ਤੋਂ ਇਲਾਵਾ ਅਸਫਲ ਬੋਲੀਕਾਰਾਂ ਨੂੰ ਵਾਪਸ ਕਰਨੀ ਯੋਗ ਹੋਵੇਗੀ। ਸਫਲ ਬੋਲੀਕਾਰ ਦੀ ਪੇਸ਼ਗੀ ਰਕਮ ਨੂੰ ਠੇਕੇ ਦੀ ਅਖੀਰਲੀ ਕਿਸ਼ਤ ਵਿੱਚ ਅਡਜਸਟ ਕੀਤੀ ਜਾਵੇਗੀ। ਇਸ ਤੋਂ ਇਲਾਵਾ ਠੇਕੇ ਦੀਆਂ ਸ਼ਰਤਾਂ ਇਸ ਦਫਤਰ ਤੋਂ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਹਾਸਲ ਕੀਤੀਆਂ ਜਾ ਸਕਦੀਆਂ ਹਨ।