← ਪਿਛੇ ਪਰਤੋ
ਮੋਗਾ, 14 ਜੁਲਾਈ 2020 - ਮੋਗਾ ਦੇ ਭੀੜ-ਭਾੜ ਵਾਲੇ ਇਲਾਕੇ ਨਿਊ ਟਾਊਨ ਗਲੀ ਨੰਬਰ ਇੱਕ 'ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਅੱਜ ਸ਼ਾਮ ਨੂੰ ਮੋਟਰਸਾਈਕਲ ਸਵਾਰ 2 ਨਕਾਬਪੋਸ਼ਾਂ ਨੇ ਦੁਕਾਨ ਅੰਦਰ ਵੜ ਕੇ ਸ਼ਰੇਆਮ ਦੁਕਾਨਦਾਰ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਜਿਸ ਤੋਂ ਬਾਅਦ ਜ਼ਖਮੀ ਹਾਲਤ ਵਿੱਚ ਦੁਕਾਨਦਾਰ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਸੁਪਰ ਸਾਈਨ ਜੀਨਜ ਦੇ ਮਾਲਕ ਤਜਿੰਦਰ ਸਿੰਘ ਉਰਫ ਪਿੰਕਾ ਪੁੱਤਰ ਦਰਸ਼ਨ ਸਿੰਘ ਵਾਸੀ ਬਾਗ ਗਲੀ ਮੋਗਾ ਵਜੋਂ ਹੋਈ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਮੌਕੇ 'ਤੇ ਪਹੁੰਚੇ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਤੇ ਘਟਨਾ ਦੀ ਸੀਸੀ ਟੀਵੀ ਫੁਟੇਜ ਪੁਲਿਸ ਨੇ ਕਬਜੇ ਵਿੱਚ ਲੈ ਲਈ ਹੈ।
Total Responses : 936