← ਪਿਛੇ ਪਰਤੋ
ਫਿਰੋਜ਼ਪੁਰ 15 ਜੁਲਾਈ 2020 : ਥਾਣਾ ਜ਼ੀਰਾ ਦੇ ਅਧੀਨ ਆਉਂਦੇ ਪਿੰਡ ਮਹੀਆਂ ਵਾਲਾ ਕਲਾਂ ਵਿਖੇ ਇਕ ਲੜਕੇ ਨੂੰ ਜਾਮਨ ਅਤੇ ਕਬੂਤਰ ਦਾ ਲਾਲਚ ਦੇ ਕੇ ਉਸ ਨਾਲ ਬਦਫੈਲੀ ਕਰਨ ਦੇ ਦੋਸ਼ ਵਿਚ ਥਾਣਾ ਜ਼ੀਰਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ 377, 506 ਆਈਪੀਸੀ 06 ਪਾਸਕੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਨਦੀਪ ਕੌਰ ਪਤਨੀ ਲਖਵੀਰ ਸਿੰਘ ਵਾਸੀ ਪਿੰਡ ਮਹੀਆਂਵਾਲਾ ਕਲਾਂ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀਅਨ ਸਤਨਾਮ ਸਿੰਘ ਪੁੱਤਰ ਬਲਜੀਤ ਸਿੰਘ, ਧਰਮਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਅਤੇ ਦਈਆ ਸਿੰਘ ਪੁੱਤਰ ਜਗਤਾਰ ਸਿੰਘ ਵਾਸੀਅਨ ਪਿੰਡ ਮਹੀਆਂ ਵਾਲਾ ਕਲਾਂ ਨੇ ਉਸ ਦੇ ਲੜਕੇ ਨੂੰ ਜਾਮਨ ਤੇ ਕਬਤੂਰ ਦਾ ਲਾਲਚ ਦੇ ਕੇ ਲੈ ਗਏ ਤੇ ਉਸ ਨਾਲ ਬਦਫੈਲੀ ਕੀਤੀ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਮਨਦੀਪ ਕੌਰ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਲੜਕੇ ਦੀ ਤਬੀਅਤ ਜ਼ਿਆਦਾ ਖਰਾਬ ਹੋਣ ਕਰਕੇ ਉਸ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਸੁਖਬੀਰ ਕੌਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Total Responses : 928