← ਪਿਛੇ ਪਰਤੋ
ਫਿਰੋਜ਼ਪੁਰ 15 ਜੁਲਾਈ 2020 : ਥਾਣਾ ਸਦਰ ਜ਼ੀਰਾ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਮੰਗੇ ਖਾਂ ਵਿਖੇ ਘਰੇਲੂ ਝਗੜੇ ਦੇ ਚੱਲਦਿਆਂ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਪੁਲਿਸ ਨੇ ਇਕ ਔਰਤਾ ਖਿਲਾਫ 323, 324 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਸਪਾਲ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਪਿੰਡ ਤਲਵੰਡੇ ਮੰਗੇ ਖਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦਾ ਇਸੇ ਹੀ ਪਿੰਡ ਦੀ ਰਹਿਣ ਵਾਲੀ ਇਕ ਔਰਤ ਨਾਲ ਘਰੇਲੂ ਝਗੜਾ ਚੱਲ ਰਿਹਾ ਹੈ। ਜਸਪਾਲ ਕੌਰ ਨੇ ਦੱਸਿਆ ਕਿ ਇਸੇ ਝਗੜੇ ਦੇ ਚੱਲਦਿਆਂ ਬੀਤੀ 13 ਜੁਲਾਈ 2020 ਦੀ ਸਵੇਰ ਨੂੰ ਦੋਸ਼ੀ ਹਰਪ੍ਰੀਤ ਕੌਰ ਪਤਨੀ ਪਵਿੱਤਰ ਸਿੰਘ ਉਰਫ ਪ੍ਰਗਟ ਸਿੰਘ ਵਾਸੀ ਪਿੰਡ ਤਲਵੰਡੀ ਮੰਗੇ ਖਾਂ ਵਾਲਾ ਨੇ ਉਸ ਦੀ ਨੂੰਹ ਹਰਪ੍ਰੀਤ ਕੌਰ ਨੇ ਕੁੱਟਮਾਰ ਕਰਕੇ ਜ਼ਖਮੀਂ ਕਰ ਦਿੱਤਾ। ਜਸਪਾਲ ਕੌਰ ਨੇ ਦੱਸਿਆ ਕਿ ਉਸ ਦੀ ਨੂੰਹ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Total Responses : 930