ਫਿਰੋਜ਼ਪੁਰ 15 ਜੁਲਾਈ 2020 : ਫਿਰੋਜ਼ਪੁਰ ਕੈਂਟ ਵਿਖੇ ਬੀਐੱਸਐੱਨਐੱਲ ਦਫਤਰ ਵਿਖੇ ਸੋਸ਼ਲ ਡਿਸਟੈਂਸ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਥਾਣਾ ਕੈਂਟ ਫਿਰੋਜ਼ਪੁਰ ਦੀ ਪੁਲਿਸ ਨੇ 60 ਵਿਅਕਤੀਆਂ ਖਿਲਾਫ ਆਈਪੀਸੀ ਦੀਆਂ ਵੱਖ ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਏਐੱਸਆਈ ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਡੀਸੀ ਚੋਂਕ ਕੈਂਟ ਫਿਰੋਜ਼ਪੁਰ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਧਰਮਪਾਲ ਸਿੰਘ ਵਾਸੀ ਪਿੰਡ ਘੁਬਾਇਆ, ਜ਼ਿਲ੍ਹਾ ਫਾਜ਼ਿਲਕਾ, ਜਸਵੀਰ ਸ਼ਰਮਾ ਜ਼ਿਲ੍ਹਾ ਸੈਕਟਰੀ ਬੀਐੱਸਐੱਨਐਲ, ਗੋਲਡੀ ਵਾਸੀ ਫਾਜ਼ਿਲਕਾ, ਸੁਰਜੀਤ ਸਿੰਘ ਵਾਸੀ ਫਾਜ਼ਿਲਕਾ ਬੀਐੱਸਐੱਨਐੱਲ ਦਫਤਰ ਵਿਚ ਬਣੇ ਟਾਵਰ 'ਤੇ ਚੜੇ ਹਨ। ਦੋਸ਼ੀਅਨ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੂਸਾਰ 5 ਆਦਮੀਆਂ ਤੋਂ ਵੱਧ ਇਕੱਠ ਕਰਨ 'ਤੇ ਪਾਬੰਦੀ ਹੈ। ਪੁਲਿਸ ਨੇ ਦੱਸਿਆ ਕਿ ਇਸ ਤਰ੍ਹਾਂ ਦੋਸ਼ੀਅਨ ਵੱਲੋਂ ਸੋਸ਼ਲ ਡਿਸਟੈਂਸ ਦੀ ਉਲੰਘਣਾ ਕੀਤ ਤੇ ਇਕੱਠ ਕੀਤਾ ਹੈ। ਪੁਲਿਸ ਨੇ ਦੱਸਿਆ ਕਿ 4 ਬਾਏ ਨੇਮ ਵਿਅਕਤੀਆਂ ਸਮੇਤ 50-50 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।