← ਪਿਛੇ ਪਰਤੋ
ਹਰਿੰਦਰ ਨਿੱਕਾ
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਖ਼ਸੀਅਤ ਨੂੰ ਸਮਰਪਿਤ ਹੋਣਗੇ ਗੀਤ ਮੁਕਾਬਲੇ
ਸੰਗਰੂਰ, 15 ਜੁਲਾਈ 2020 - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰਾ ਸਿੰਗਲਾ ਦੀ ਸੁਚੱਜੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆ ਕੀਤੀਆ ਜਾ ਰਹੀਆ ਹਨ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦਿੱਤੀ। ਉਨ੍ਹਾਂ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ- ਰੇਖ ਵਿੱਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਲੜੀ ਤਹਿਤ ਹੋਣ ਵਾਲੇ ਅਗਲੇ ਗੀਤ ਗਾਇਨ ਮੁਕਾਬਲੇ ਜੋ ਕਿ 20 ਜੁਲਾਈ ਤੋਂ 26 ਜੁਲਾਈ ਤੱਕ ਹੋਣਗੇ। ਜ਼ਿਲ੍ਹਾ ਸੰਗਰੂਰ ਦੇ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਉਸ ਦੀਆਂ ਤਿਆਰੀਆਂ ਪੂਰੇ ਉਤਸ਼ਾਹ ਨਾਲ ਕਰ ਰਹੇ ਹਨ। ਇਸ ਬਾਰੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਓਮ ਪ੍ਰਕਾਸ਼ ਸੇਤੀਆ ਅਤੇ ਨੋਡਲ ਅਫ਼ਸਰ ਵਿਦਿਅਕ ਮੁਕਾਬਲੇ ਸ੍ਰੀਮਤੀ ਸੁਖਵਿੰਦਰ ਕੌਰ ਸਿੱਧੂ ਨੇ ਸਕੂਲਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਲਈ ਬਲਾਕ ਪੱਧਰ ਤੇ ਵੀ ਨੋਡਲ ਅਫ਼ਸਰ ਸਾਹਿਬਾਨ ਨਿਯੁਕਤ ਕੀਤੇ ਹੋਏ ਹਨ ਤਾਂ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਨੂੰ ਕੋਈ ਸਮੱਸਿਆ ਨਾ ਆਵੇ। ਉਹਨਾਂ ਦੱਸਿਆ ਕਿ ਗੀਤ ਗਾਇਨ ਮੁਕਾਬਲਿਆਂ ਦਾ ਵਿਸ਼ਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਖ਼ਸੀਅਤ ਦੇ ਦੁਆਲੇ ਹੀ ਹੋਵੇਗਾ। ਜਿਲ੍ਹਾ ਸਿੱਖਿਆ ਅਫਸਰ (ਐਲੀ.) ਡਾ ਪ੍ਰਭਸਿਮਰਨ ਕੌਰ ਨੇ ਦੱਸਿਆ ਕਿ ਪ੍ਰਾਇਮਰੀ ਵਿੰਗ ਦੇ ਵਿਦਿਆਰਥੀ ਵੀ ਗੀਤ ਗਾਇਨ ਪ੍ਰਤੀਯੋਗਤਾ ‘ਚ ਵੱਧ ਤੋਂ ਵੱਧ ਹਿੱਸਾ ਲੈਣਗੇ। ਅਭਿਨਵ ਜੈਦਕਾ ਨੋਡਲ ਅਫ਼ਸਰ (ਐਲੀ) ਨੇ ਦੱਸਿਆ ਕਿ ਪ੍ਰਾਇਮਰੀ ਵਿੰਗ ਨੇ ਵੀ ਬਲਾਕ ਪੱਧਰ ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸੁਵਿਧਾ ਲਈ ਨੋਡਲ ਅਫ਼ਸਰ ਸਾਹਿਬਾਨ ਨਿਯੁਕਤ ਕੀਤੇ ਹੋਏ ਹਨ।
Total Responses : 936