- ਜ਼ਿਲ੍ਹਾ ਪਠਾਨਕੋਟ ਵਿੱਚ ਕੁੱਲ 263 ਕੋਰੋਨਾ ਪਾਜ਼ੀਟਿਵ, 221 ਲੋਕ ਨੇ ਕੀਤਾ ਕੋਰੋਨਾ ਰਿਕਵਰ, ਐਕਟਿਵ ਕੇਸ 33
- ਕੋਰੋਨਾ ਕਾਰਨ ਜਿਸ ਮਰੀਜ਼ ਦੀ ਹੋਈ ਮੌਤ ਉਸ ਦਾ ਕੀਤਾ ਗਿਆ ਸੰਸਕਾਰ,
- ਜ਼ਿਲ੍ਹਾ ਪਠਾਨਕੋਟ ਵਿੱਚ ਕੋਰੋਨਾ ਪਾਜ਼ੀਟਿਵ ਮਰਨ ਵਾਲਿਆਂ ਦੀ ਸੰਖਿਆ ਹੋਈ 9
ਪਠਾਨਕੋਟ, 15 ਜੁਲਾਈ 2020 - ਜ਼ਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ 6 ਲੋਕਾਂ ਦੀ ਮੈਡੀਕਲ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਅਤੇ ਇਸ ਤੋਂ ਇਲਾਵਾ 6 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਕਿਹਾ ਕਿ ਕਰੋਨਾ ਵਾਈਰਸ ਤੋਂ ਬਚਣ ਲਈ ਜਿਲ੍ਹਾ ਪਠਾਨਕੋਟ ਵਿੱਚ ਮਿਸ਼ਨ ਫਤਿਹ ਅਧੀਨ ਮੂਹਿੰਮ ਚਲਾਈ ਜਾ ਰਹੀ ਹੈ ਸਮੇਂ ਦੀ ਲੋੜ ਹੈ ਕਿ ਅਸੀਂ ਖੁਦ ਜਾਗਰੁਕ ਹੋਈਏ ਅਤੇ ਦੂਸਰਿਆਂ ਨੂੰ ਵੀ ਜਾਗਰੁਕ ਕਰੀਏ ਤਾਂ ਜੋ ਕਰੋਨਾ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ ਕੂਲ 263 ਕੇਸ ਕਰੋਨਾ ਪਾਜੀਟਿਵ ਦੇ ਹੋ ਗਏ ਹਨ ਜਿਨ੍ਹਾਂ ਵਿੱਚੋਂ 221 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕੋਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 33 ਕੇਸ ਕੋਰੋਨਾ ਪਾਜ਼ੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 9 ਲੋਕਾਂ ਦੀ ਕੋਰੋਨਾ ਪਾਜ਼ੀਟਿਵ ਹੋਣ ਨਾਲ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਜੋ 6 ਲੋਕ ਕੋਰੋਨਾ ਪਾਜ਼ੀਟਿਵ ਆਏ ਹਨ ਉਨ੍ਹਾਂ ਵਿੱਚੋਂ 3 ਲੋਕ ਫਰੈਂਡਸ ਕਾਲੋਨੀ ਪਠਾਨਕੋਟ , ਇੱਕ ਦੀਨਾਨਗਰ ਅਤੇ 2 ਲੋਕ ਸਾਸਤਰੀ ਨਗਰ ਪਠਾਨਕੋਟ ਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ ਸੋਮਵਾਰ ਨੂੰ 6 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਰਾਤ ਜਿਸ ਵਿਅਕਤੀ ਦੀ ਕੋਰੋਨਾ ਪਾਜ਼ੀਟਿਵ ਹੋਣ ਨਾਲ ਇਲਾਜ ਦੌਰਾਨ ਮੌਤ ਹੋ ਗਈ ਸੀ ਉਸ ਦਾ ਅੰਤਿਮ ਸੰਸਕਾਰ ਅੱਜ ਕੋਵਿਡ 19 ਦੀਆਂ ਦਿੱਤੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਕਰ ਦਿੱਤਾ ਗਿਆ।