ਰਾਜਵੰਤ ਸਿੰਘ
- ਜ਼ਿਲ੍ਹੇ ਦੀ ਮੰਡੀ ਗਿੱਦੜਬਾਹਾ ਨਾਲ ਸਬੰਧਿਤ ਹੈ ਰਣਜੀਤ ਸਿੰਘ
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ 2020 - ਭਾਰਤ ਵਲੋਂ ਫਰਾਂਸ ਤੋਂ ਖਰੀਦੇ ਗਏ ਛੇ ਲੜਾਕੂ ਜਹਾਜ਼ਾਂ ਨੂੰ ਫਰਾਂਸ ਤੋਂ ਲਿਆਉਣ ਵਾਲੀ ਟੀਮ ਵਿੱਚੋਂ ਇੱਕ ਰਣਜੀਤ ਸਿੰਘ ਸਕੂਐਡਰਨ ਲੀਡਰ ਦਾ ਗਿੱਦੜਬਾਹਾ ਸ਼ਹਿਰ ਨਾਲ ਗੂੜ੍ਹਾ ਸਬੰਧ ਰਿਹਾ ਹੈ। ਰਣਜੀਤ ਸਿੰਘ ਪਿੰਡ ਰਾਏਕੇ ਕਲ੍ਹਾਂ ਦੇ ਜ਼ਿਮੀਦਾਰ ਪਰਿਵਾਰ ਨਾਲ ਸਬੰਧਤ ਹੈ ਅਤੇ ਰਣਜੀਤ ਸਿੰਘ ਦੇ ਮਾਤਾ-ਪਿਤਾ ਅਤੇ ਭੈਣ ਇਸ ਸਮੇਂ ਕੈਨੇਡਾ ਰਹਿ ਰਹੇ ਹਨ। ਰਣਜੀਤ ਸਿੰਘ ਦੇ ਪਿਤਾ ਗੁਰਮੀਤ ਸਿੰਘ ਜ਼ਿਲ੍ਹੇਦਾਰ ਦੇ ਰੀਡਰ ਦੇ ਅਹੁਦੇ ਤੋਂ ਰਿਟਾਇਰ ਹੋਏ ਹਨ, ਜਦਕਿ ਰਣਜੀਤ ਸਿੰਘ ਦੇ ਦਾਦਾ ਸਵ. ਜਥੇਦਾਰ ਹਰਨੇਕ ਸਿੰਘ ਰਾਏਕੇ-ਕਲਾਂ ਕਰੀਬ 25 ਸਾਲ ਐਸ.ਜੀ.ਪੀ.ਸੀ. ਦੇ ਮੈਂਬਰ ਰਹੇ ਹਨ .
ਇੰਨ੍ਹਾਂ ਦੇ ਪਰਿਵਾਰ ਦੀ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨਾਲ ਕਾਫੀ ਨੇੜਤਾ ਰਹੀ ਹੈ। ਰਣਜੀਤ ਸਿੰਘ ਨੇ ਆਪਣੀ ਮੁੱਢਲੀ ਸਿੱਖਿਆ ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਕੀਤੀ ਅਤੇ ਉਸ ਤੋਂ ਬਾਅਦ ਉਸ ਨੇ ਗਿੱਦੜਬਾਹਾ ਦੇ ਮਾਲਵਾ ਸਕੂਲ ਤੋਂ 2000 ਵਿੱਚ ਆਪਣੀ 12ਵੀਂ ਦੀ ਪੜ੍ਹਾਈ ਪੂਰੀ ਕੀਤੀ ਅਤੇ ਉਸ ਤੋਂ ਬਾਅਦ ਦੀ ਸਿੱਖਿਆ ਉਨ੍ਹਾਂ ਚੰਡੀਗੜ੍ਹ ਤੋਂ ਗ੍ਰਹਿਣ ਕੀਤੀ। ਮਾਲਵਾ ਸਕੂਲ ਦੇ ਪ੍ਰਿੰਸੀਪਲ ਰਿਟਾਇਰਡ ਕਰਨਲ ਸੁਧਾਂਸ਼ੂ ਆਰਿਆ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਲਈ ਮਾਣ ਵਾਲੀ ਗੱਲ ਹੈ ਕਿ ਸਕੂਲ ਦਾ ਵਿਦਿਆਰਥੀ ਰਿਹਾ ਰਣਜੀਤ ਸਿੰਘ ਅੱਜ ਇਸ ਮੁਕਾਮ 'ਤੇ ਪੁੱਜਾ ਹੈ, ਜਿਸ ਨਾਲ ਸਕੂਲ ਦਾ ਨਾਮ ਪੂਰੇ ਦੇਸ਼ ਵਿੱਚ ਰੌਸ਼ਨ ਹੋਇਆ ਹੈ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਦੀ ਇਸ ਪ੍ਰਾਪਤੀ ਤੋਂ ਸਿੱਖਿਆ ਲੈਂਦੇ ਹੋਏ ਹੋਰਨਾਂ ਵਿਦਿਆਰਥੀਆਂ ਨੂੰ ਵੀ ਆਰਮਡ ਫੋਰਸਿਸ ਵਿੱਚ ਜਾਣ ਦੀ ਸਿੱਖਿਆ ਮਿਲੇਗੀ।
ਵੀਡਿਓ ਵੀ ਦੇਖੋ