ਜਗਦੀਸ਼ ਥਿੰਦ
ਫ਼ਾਜਿਲਕਾ, 31 ਜੁਲਾਈ
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲੇ ਨੂੰ ਹਰਿਆ-ਭਰਿਆ ਬਣਾਉਣ ਵੱਧ ਤੋਂ ਵੱਧ ਪੌਦੇ ਲਗਾਉਣ ਤਹਿਤ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਬ ਪੁਰਬ ਦੇ ਮੱਦੇਨਜਰ ਹਰੇਕ ਪਿੰਡ ਵਿਚ 400-400 ਪੌਦੇ ਲਗਾਏ ਜਾਣਗੇ। ਉਨਾਂ ਕਿਹਾ ਕਿ ਸਾਫ-ਸੁਥਰਾ ਮਾਹੌਲ ਪੈਦਾ ਕਰਨ ਲਈ ਪੌਦਿਆਂ ਦੀ ਅਹਿਮ ਭੂਮਿਕਾ ਹੰੁਦੀ ਹੈ।
ਇਸ ਤੋਂ ਇਲਾਵਾ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਡੀ.ਓਜ ਨੂੰ ਹਦਾਇਤ ਕੀਤੀ ਕਿ ਹਰੇਕ ਬਲਾਕ ਵਿਖੇ 15 ਅਗਸਤ ਤੱਕ ਇਕ-ਇਕ ਲੱਖ ਬੂਟਾ ਲਗਾਇਆ ਜਾਣਾ ਯਕੀਨੀ ਬਣਾਇਆ ਜਾਵੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣਾ ਮੰਤਵ ਬੂਟੇ ਲਗਾਉਣ ਨਾਲ ਹੀ ਪੂਰਾ ਨਹੀਂ ਹੁੰਦਾ ਬਲਕਿ ਪੌਦਿਆਂ ਦੀ ਸਾਂਭ-ਸੰਭਾਲ ਤੇ ਪਾਲਣ ਪੋਸ਼ਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਉਨਾਂ ਦੱਸਿਆ ਕਿ ਸੁੱਧ ਵਾਤਾਵਰਣ ਵਿਚ ਪੌਦਿਆਂ ਦੀ ਬਹੁਤ ਮਹੱਤਤਾ ਹੁੰਦੀ ਹੈ। ਉਨਾਂ ਕਿਹਾ ਕਿ ਜਿਥੇ ਪੌਦੇ ਰੁੱਖ ਦਾ ਰੂਪ ਧਾਰ ਕੇ ਛਾਂ ਦਿੰਦੇ ਹਨ ਉਥੇ ਸ਼ੁਧ ਹਵਾ ਵੀ ਪ੍ਰਦਾਨ ਕਰਦੇ ਹਨ। ਉਨਾਂ ਕਿਹਾ ਕਿ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲੇ ਦੇ ਹਰੇਕ ਪਿੰਡ ਵਿੱਚ 550 ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਸੀ ਜਿਸ ਦਾ ਪਾਲਣ-ਪੋਸ਼ਣ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਵਲ ਰਾਮ ਨੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਕਿ ਬਲਾਕ ਫ਼ਾਜ਼ਿਲਕਾ ਅਧੀਨ ਪੈਂਦੀਆਂ 31 ਪੰਚਾਇਤਾਂ ਨੂੰ 13670, ਬਲਾਕ ਅਰਨੀਵਾਲਾ ਦੀਆਂ 20 ਪੰਚਾਇਤਾਂ ਨੂੰ 27080, ਜਲਾਲਾਬਾਦ ਬਲਾਕ ਦੀਆਂ 97 ਪੰਚਾਇਤਾਂ ਨੂੰ 62830 ਪੌਦੇ ਮੁਹੱਈਆ ਕਰਵਾਏ ਜਾ ਚੁੱਕੇ ਹਨ ਅਤੇ ਬਾਕੀ ਬਲਾਕਾਂ ਵਿਚ ਵੀ ਬੂਟੇ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ। ਉਨਾਂ ਸਬੰਧਤ ਹਲਕੇ ਦੇ ਐਸ.ਡੀ.ਐਮ. ਨੂੰ ਇਸ ਮੁਿਹੰਮ ਤਹਿਤ ਪੌਦੇ ਲਗਾਉਣ ਦੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ। ਉਨਾਂ ਸਿਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਜ਼ਿਲੇ ਦੇ ਸਕੂਲਾਂ ਵਿੱਚ ਵੀ ਬੂਟੇ ਲਗਾਏ ਜਾਣ।
ਇਸ ਮੌਕੇ ਐਸ.ਡੀ.ਐਮ. ਫ਼ਾਜ਼ਿਲਕਾ ਕੇਸ਼ਵ ਗੋਇਲ, ਐਸ.ਡੀ.ਐਮ. ਜਲਾਲਾਬਾਦ ਸੂਬਾ ਸਿੰਘ, ਸਹਾਇਕ ਕਮਿਸ਼ਨਰ ਕੰਵਰਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।