← ਪਿਛੇ ਪਰਤੋ
ਜਗਦੀਸ਼ ਥਿੰਦ ਫ਼ਾਜਿਲਕਾ, 31 ਜੁਲਾਈ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਸੀ। ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਦਿਆਂ ਹੁਣ 1 ਅਗਸਤ ਤੋਂ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲੇ ਰਹਿਣਗੇ। ਡਿਪਟੀ ਕਮਿਸ਼ਨਰ ਸ. ਸੰਧੂ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਲੰਚ ਟਾਈਮ ਨੂੰ ਦੋ ਸ਼ਿਫਟਾਂ ਵਿੱਚ ਵੰਡਿਆ ਗਿਆ ਹੈ। ਉਨਾਂ ਦੱਸਿਆ ਕਿ ਪਹਿਲੀ ਸ਼ਿਫਟ ਦੁਪਹਿਰ 1 ਤੋਂ ਦੁਪਹਿਰ 1: 30 ਵਜੇ ਅਤੇ ਦੂਸਰੀ ਸ਼ਿਫਟ ਦੁਪਹਿਰ 1: 30 ਤੋਂ ਦੁਪਹਿਰ 2 ਵਜੇ ਤੱਕ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੰਚ ਟਾਈਮ ਨੂੰ ਸ਼ਿਫਟਾਂ ’ਚ ਵੰਡਣ ਦਾ ਮੰਤਵ ਸੇਵਾ ਕੇਂਦਰਾਂ ਦੇ ਅੱਧੇ ਕਾਉਂਟਰ 1 ਤੋਂ 2 ਵਜੇ ਤੱਕ ਕੰਮ ਕਰਦੇ ਰਹਿਣ ਤੇ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।
Total Responses : 189