← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ, 31 ਜੁਲਾਈ: ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਅੱਜ 17 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਉਨਾਂ ਦੱਸਿਆ ਕਿ ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵੱਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਅੱਜ ਜ਼ਿਲੇ ਵਿੱਚ 19 ਨਵੇਂ ਪਾਜੀਟਿਵ ਕੇਸ ਆਏ ਹਨ ਜਿਨਾਂ ਵਿਚੋਂ 7 ਕੇਸ ਫ਼ਾਜ਼ਿਲਕਾ, 4 ਕੇਸ ਅਬੋਹਰ ਅਤੇ 8 ਜਲਾਲਾਬਾਦ ਖੇਤਰ ਨਾਲ ਸਬੰਧਤ ਹਨ। ਉਨਾਂ ਦੱਸਿਆ ਕਿ 19 ਨਵੇਂ ਕੇਸ ਆਉਣ ਨਾਲ ਜ਼ਿਲੇ ਅੰਦਰ 96 ਕੇਸ ਐਕਟਿਵ ਹੋ ਗਏ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਰੱਖੀਆਂ ਜਾਣ। ਉਨਾਂ ਕਿਹਾ ਕਿ ਬਾਹਰ ਜਾਣ ਸਮੇਂ ਮਾਸਕ ਜ਼ਰੂਰ ਪਾਇਆ ਜਾਵੇ, ਇਕੱਠ ਵਾਲੀ ਥਾਂ ’ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਤੇ ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ ਅਤੇ ਆਪਸ ਵਿੱਚ ਸਮਾਜਿਕ ਦੂਰੀ ਜ਼ਰੂਰ ਕਾਇਮ ਕੀਤੀ ਜਾਵੇ। ਉਨਾਂ ਕਿਹਾ ਕਿ ਸਾਵਧਾਨੀਆਂ ਤੇ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ।
Total Responses : 942