ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ 2020 - ਬੀਤੀ ਰਾਤ ਪਿੰਡ ਚੱਕ ਗਿਲਜੇਵਾਲਾ ਦੇ ਬੱਸ ਸਟੈਂਡ ਕੋਲ ਦੋ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ, ਜਿੰਨ੍ਹਾਂ ਵਿੱਚੋਂ ਇੱਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜਾ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਹੈ। ਮ੍ਰਿਤਕ ਦੀ ਪਹਿਚਾਣ ਹਰਮਨਦੀਪ ਸਿੰਘ (17) ਪੁੱਤਰ ਗੁਰਸੇਵਕ ਸਿੰਘ ਵਾਸੀ ਪਿੰਡ ਚੱਕ ਗਿਲਜੇਵਾਲਾ ਵਜੋਂ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਹਰਮਨ ਸਿੰਘ ਆਪਣੇ ਦੋਸਤ ਗੁਰਮਨਦੀਪ ਸਿੰਘ ਨਾਲ ਮੋਟਰਸਾਈਕਲ 'ਤੇ ਘਰ ਵੱਲ ਆ ਰਹੇ ਸੀ ਤਾਂ ਸੜਕ ਦੇ ਕਿਨਾਰੇ ਆ ਰਹੇ ਅਣਪਛਾਤੇ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਵਾਹਨ ਨਾਲ ਟੱਕਰ ਹੋ ਗਈ, ਜਿਸ ਕਾਰਨ ਹਰਮਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਗੁਰਮਨਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਧਰ ਸਬੰਧਤ ਪੁਲਿਸ ਥਾਣਾ ਕੋਟਭਾਈ ਨੂੰ ਘਟਨਾ ਦਾ ਪਤਾ ਲਗਦਿਆਂ ਹੀ ਏ.ਐਸ.ਆਈ. ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।