ਗੁਰਪ੍ਰੀਤ ਸਿੰਘ ਮੰਡਿਆਣੀ
ਮੋਗਾ ,1 ਅਗਸਤ 2020 - ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵੱਲੋ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਆਨਲਾਈਨ ਵੈਬੀਨਾਰ ਰਾਹੀਂ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਯੂਥ ਕੋਆਰਡੀਨੇਟਰ ਮੋਗਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਪਸਾਰੇ ਨੂੰ ਖਤਮ ਕਰਨ ਲਈ ਵਿੱਢੇ ਮਿਸ਼ਨ ਫਤਹਿ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਇਸ ਪ੍ਰੋਗਰਾਮ ਆਨਲਾਈਨ ਕੀਤਾ ਗਿਆ। ਇਸਦੇ ਨਾਲ ਹੀ ਵੈਬੀਨਾਰ ਵਿੱਚ ਜੁੜੇ ਸਮੂਹ ਨੂੰ ਮਿਸ਼ਨ ਫਤਿਹ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ।
ਆਨਲਾਈਨ ਪ੍ਰੋਗਰਾਮ ਜਿਸ ਵਿੱਚ ਵੱਡੀ ਗਿਣਤੀ ਵਿੱਚ ਜੁੜੇ ਨੌਜਵਾਨਾਂ ਨੂੰ ਸ਼ਹੀਦ ਊਧਮ ਸਿੰਘ ਦੇ ਜੀਵਨ ਅਤੇ ਫਲਸਫੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਨੌਜਵਾਨਾਂ ਨੂੰ ਦੱਸਿਆ ਗਿਆ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ ਜ਼ਲ੍ਹਿਆਂ ਵਾਲੇ ਬਾਗ ਦੀ ਘਟਨਾ ਦਾ ਬਦਲਾ ਇੰਗਲੈਡ ਜਾ ਕੇ ਲਿਆ।
ਕ੍ਰਾਂਤੀ ਕਲਾ ਮੰਚ ਮੋਗਾ ਦੇ ਡਾਇਰੈਕਟਰ ਬਲਜੀਤ ਸਿੰਘ ਨੇ ਇਸ ਪੋ੍ਰਗਰਾਮ ਵਿੱਚ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਪੰਜਾਬੀਆਂ ਦਾ ਮਾਣ ਹੈ. ਜਿਸਨੇ ਪੰਜਾਬੀਆਂ ਦੀ ਲੱਥੀ ਪੱਗ ਨੂੰ ਵਾਪਸ ਸਿਰ ਤੇ ਰੱਖਿਆ।
ਇਸ ਤੋ ਇਲਾਵਾ ਇਸ ਪ੍ਰੋਗਰਾਮ ਵਿੱਚ ਪ੍ਰੋਫੈਸਰ ਗੁਰਪ੍ਰੀਤ ਸਿੰਘ ਘਾਲੀ ਨੋਡਲ ਅਫਸਰ ਸਵੀਪ ਪ੍ਰੋਗਰਾਮ ਮੋਗਾ ਨੇ ਵੀ ਸ਼ਮੂਲੀਅਤ ਕੀਤੀ ਅਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਨੂੰ ਸ਼ਹੀਦ ਊਧਮ ਸਿੰਘ ਦੀ ਸੋਚ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਇਸ ਤੋ ਇਲਾਵਾ ਇਸ ਮੌਕੇ ਨੌਜੁਆਨਾ ਅਤੇ ਯੂਥ ਵਲੰਟੀਅਰਾਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਨਾਲ ਸਬੰਧਿਤ ਗੀਤ ਅਤੇ ਕਵਿਤਾਵਾਂ ਵੀ ਗਾਈਆ।