← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 1 ਅਗਸਤ 2020 - ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਡੀਐਫਐਸਸੀ) ਬਠਿੰਡਾ ਮਨਦੀਪ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਡੀਐਫਐਸਸੀ ਦੇ ਅਧੀਨ ਕੰਮ ਕਰਨ ਵਾਲੇ ਸਟਾਫ ਨੇ ਅਧਿਕਾਰੀ ’ਤੇ ਗੈਰਕਾਨੂੰਨੀ ਹੱਕ ਮੰਗਣ ਦੇ ਦੋਸ਼ ਲਾਏ ਸਨ। ਅੱਜ ਮੀਡੀਆ ਦੇ ਇੱਥ ਹਿੱਸੇ ’ਚ ਆਈਆਂ ਰਿਪੋਰਟਾਂ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਰਕਾਰ ਨੂੰ ਆਪਣੀ ਰਿਪੋਰਟ ਭੇਜੀ ਸੀ। ਇਸ ਤੋਂ ਬਾਅਦ ਡੀਐਫਐਸਸੀ ਨੂੰ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲੀ ਦੌਰਾਨ ਮਨਦੀਪ ਸਿੰਘ ਚੰਡੀਗੜ ਦੇ ਮੁੱਖ ਦਫਤਰ ਵਿਖੇ ਤਾਇਨਾਤ ਰਹਿਣਗੇ।
Total Responses : 189