ਗੁਰੂ ਹਰਸਹਾਏ ਖੇਤਰ ਦੇ ਲਾਭਪਾਤਰੀਆਂ ਨੂੰ ਚੈੱਕ ਸੌਂਪਣ ਮੌਕੇ ਟਰੱਸਟ ਦੇ ਅਹੁਦੇਦਾਰ
ਜਗਦੀਸ਼ ਥਿੰਦ
ਗੁਰੂ ਹਰਸਹਾਏ / ਫਿਰੋਜ਼ਪੁਰ 02 ਅਗਸਤ ; ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਾਭਪਾਤਰੀਆਂ ਨੂੰ ਮਹੀਨਾਵਰ ਪੈਨਸ਼ਨ ਦੇ ਚੈੱਕ ਤਕਸੀਮ ਕੀਤੇ ਗਏ।
ਸ਼ਹੀਦ ਊਧਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਗੋਲੂ ਕਾ ਮੋੜ ਵਿਖੇ ਚੈੱਕ ਭੇਂਟ ਕਰਨ ਮੌਕੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਨੇ ਕਿਹਾ ਕਿ ਕੋਵਿਡ -19 ਦੀ ਤਰਾਸਦੀ ਮੌਕੇ ਪੀ ਪੀ ਈ ਕਿੱਟਾਂ , ਸੈਨੀਟਾਈਜ਼ਰ ਅਤੇ ਜ਼ਰੂਰਤਮੰਦਾਂ ਨੂੰ ਰਾਸ਼ਨ ਕਿੱਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ।
ਬਲਾਕ ਪ੍ਰਧਾਨ ਗੁਰੂ ਹਰਸਹਾਏ ਜਗਦੀਸ਼ ਥਿੰਦ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਐਸ ਪੀ ਸਿੰਘ ਓਬਰਾਏ ਵੱਲੋਂ ਬੀ ਐੱਸ ਐੱਫ ਜਵਾਨਾਂ , ਕਿੰਨਰਾਂ , ਗੁਰੂ ਘਰ ਦੇ ਕੀਰਤਨੀਆਂ , ਪੁਜਾਰੀਆਂ , ਵਿਧਵਾ ਔਰਤਾਂ ਅਤੇ ਬੇਸਹਾਰਾ ਲੋਕਾਂ ਲਈ ਸੁੱਕੀ ਰਾਸ਼ਨ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ ।
ਉਨ੍ਹਾਂ ਦੱਸਿਆ ਕਿ ਮੰਦਬੁੱਧੀ ਬੱਚਿਆਂ ਲਈ ਟਰੱਸਟ ਵੱਲੋਂ ਇੱਕ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾ ਰਹੀ ਹੈ ।
ਜ਼ਿਲ੍ਹਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਇਸਤਰੀ ਵਿੰਗ ) ਅਮਰਜੀਤ ਕੌਰ ਨੇ ਦੱਸਿਆ ਕਿ ਸ਼ਰੀਅਤ ਕਾਨੂੰਨ ਮੁਤਾਬਕ ਮੌਤ ਦੀ ਸਜ਼ਾ ਦੇ ਦੋਸ਼ੀ ਕਰਾਰ ਦਿੱਤੇ ਗਏ ਸੈਂਕੜੇ ਲੋਕਾਂ ਦੀ ਜਾਨ ਬਦਲੇ ਕਰੋੜਾਂ ਰੁਪਏ ਬਲੱਡ ਮਨੀ ਭਰਕੇ ਉਹਨਾਂ ਦੀ ਜਾਨ ਬਚਾਈ ਗਈ ਹੈ ।
ਮੈਡੀਕਲ ਲੈਬਾਰਟਰੀਆਂ ਉਪਰ ਬਹੁਤ ਹੀ ਘੱਟ ਖਰਚ ਤੇ ਟੈਸਟ ਕਰਨ ਦਾ ਪ੍ਰਬੰਧ ਟਰੱਸਟ ਵੱਲੋਂ ਕੀਤਾ ਗਿਆ ਹੈ ।
ਗੁਰਦਿਆਂ ਦੇ ਰੋਗ ਤੋਂ ਪੀੜਤ ਮਰੀਜ਼ਾਂ ਲਈ ਡਾਇਲਸਿਜ਼ ਮਸ਼ੀਨਾਂ ਲਗਾਈਆਂ ਗਈਆਂ ਹਨ ।
ਇਸ ਮੌਕੇ ਦੱਸਿਆ ਗਿਆ ਕਿ ਜਦੋਂ ਵੀ ਕੋਈ ਕੁਦਰਤੀ ਆਫਤ ਆਈ ਹੈ ਤਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਮੋਹਰੀ ਰੋਲ ਨਿਭਾਉਂਦਿਆਂ ਪੀੜਤ ਲੋਕਾਂ ਦੀ ਬਾਂਹ ਫੜੀ ਹੈ ।
ਪੰਜਾਬ ਅੰਦਰ ਪਿਛਲੇ ਸਾਲ ਹੜ੍ਹ ਆਏ ਤਾਂ ਮਨੁੱਖਾਂ ਦੀ ਸਹਾਇਤਾ ਕਰਨ ਦੇ ਨਾਲ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਪਸ਼ੂਆਂ ਲਈ ਫੀਡ ਦਾ ਪ੍ਰਬੰਧ ਸਰਦਾਰ ਐੱਸ ਪੀ ਸਿੰਘ ਉਬਰਾਏ ਦੀ ਟੀਮ ਵੱਲੋਂ ਕੀਤਾ ਗਿਆ ।
ਧਰਤੀ ਹੇਠਲੇ ਖਰਾਬ ਪਾਣੀ ਵਾਲੇ ਖੇਤਰਾਂ ਵਿੱਚ ਸਰਕਾਰੀ ਸਕੂਲਾਂ, ਹਸਪਤਾਲਾਂ , ਜੇਲਾਂ , ਅਦਾਲਤਾਂ ਅਤੇ ਹੋਰ ਜਨਤਕ ਸਥਾਨਾਂ ਤੇ ਟਰੱਸਟ ਵੱਲੋਂ ਆਰ ਓ ਲਗਾ ਕੇ ਦਿੱਤੇ ਗਏ ਹਨ ।
ਐਡਵੋਕੇਟ ਸੁਚਿਤ ਥਿੰਦ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰ ਸਾਲ ਅੱਖਾਂ ਦੇ ਕੈਂਪ ਲਗਾ ਕੇ ਹਜ਼ਾਰਾਂ ਲੋਕਾਂ ਦੇ ਜੀਵਨ ਵਿੱਚ ਰੌਸ਼ਨੀ ਭਰਨ ਦਾ ਕੰਮ ਵੀ ਇਹ ਟਰੱਸਟ ਕਰ ਰਹੀ ਹੈ ।
ਇਸ ਮੌਕੇ ਵਿਜੇ ਥਿੰਦ , ਸੁਚਿੰਤ ਥਿੰਦ , ਮੁਖਤਿਆਰ ਕੰਬੋਜ ,ਹਰਪ੍ਰੀਤ ਸਿੰਘ , ਵਿਸ਼ਵਜੀਤ ਥਿੰਦ , ਤੋਂ ਇਲਾਵਾ ਹੋਰ ਵੀ ਅਹੁਦੇਦਾਰ ਮੌਜੂਦ ਸਨ ।