ਚੰਡੀਗੜ੍ਹ, 3 ਅਗਸਤ 2020 - ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਔਲਖ ਨੂੰ ਪੰਜਾਬ ਸਰਕਾਰ ਨੇ ਐਨ.ਆਰ.ਆਈ. ਮਾਮਲਿਆਂ ਦੇ ਸਬੰਧਿਤ ਵਿਭਾਗ ਦੁਆਰਾ ਕੈਨੇਡਾ ਲਈ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਔਲਖ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਨੀਤੀਆਂ ਦਾ ਕੈਨੇਡਾ 'ਚ ਪ੍ਰਚਾਰ ਕਰਨ ਅਤੇ ਉਥੇ ਵੱਸਦੇ ਐਨ.ਆਰ.ਆਈਜ਼ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਕੋਆਰਡੀਨੇਟ ਕਰਨਗੇ।
ਇਸ ਮੌਕੇ ਔਲਖ ਦੁਆਰਾ ਸੀ.ਐਮ ਕੈਪਟਨ ਅਮਰਿੰਦਰ ਸਿੰਘ, ਐਨ.ਆਰ.ਆਈ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸ੍ਰੀ ਅਨੰਦਪੁਰ ਸਾਹਿਬ ਤੋਂ ਐਮ.ਪੀ ਅਤੇ ਸਾਬਕਾ ਸੂਚਨਾ ਪ੍ਰਸਾਰਣ ਮੰਤਰੀ ਮਨੀਸ਼ ਤਿਵਾੜੀ ਅਤੇ ਲਾਰਜ ਇੰਡਸਟ੍ਰੀਅਲ ਡਵੈਲਪਮੈਂਟ ਬੋਰਡ ਪੰਜਾਬ ਦੇ ਚੇਅਰਮੈਨ ਪਵਨ ਦੀਵਾਨ ਦਾ ਧੰਨਵਾਦ ਕੀਤਾ।
ਲੁਧਿਆਣਾ ਦੇ ਵਿਕਾਸ ਨਗਰ ਨਾ ਸਬੰਧਿਤ, ਕੈਨੇਡਾ 'ਚ ਬਿਜ਼ਨੈੱਸਮੈਨ ਔਲਖ ਨੇ ਕਿਹਾ ਕਿ ਕੈਨੇਡਾ ਦਾ ਐਨ.ਆਰ.ਆਈ ਕੈਪਟਨ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹੈ ਅਤੇ ਉਹ ਭਰੋਸਾ ਦਿਵਾਉਂਦੇ ਨੇ ਕਿ ਇਸ ਜ਼ਿੰਮੇਦਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।