ਅੰਮ੍ਰਿਤਸਰ, 4 ਅਗਸਤ 2020 - ਪੰਥ 'ਚੋਂ ਛੇਕੇ ਜਾ ਚੁੱਕੇ ਸੁੱਚਾ ਸਿੰਘ ਲੰਗਾਹ ਮੁੜ ਵੱਲੋਂ ਨਵੇਂ ਰਾਹ ਥਾਈਂ ਅੰਮ੍ਰਿਤ ਛਕ ਲਿਆ ਗਿਆ ਜਿਸ ਦੇ ਵਿਰੋਧ 'ਚ ਅੱਜ ਵੱਖ ਵੱਖ ਸਿੱਖ ਜਥੇਬੰਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਮੰਗ ਪੱਤਰ ਦੇਣ ਪਹੁੰਚੇ।
ਦਮਦਮੀ ਟਕਸਾਲ ਦੇ ਆਗੂ ਭਾਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਸੁੱਚਾ ਸਿੰਘ ਲੰਗਾਹ ਨਾਲ ਮਿਲ ਕੇ ਜਿਨ੍ਹਾਂ ਨੇ ਇਹ ਹਿਮਾਕਤ ਕੀਤੀ ਹੈ ਉਨ੍ਹਾਂ ਨੂੰ ਪੰਥ ਵਿਚੋਂ ਛੇਕਿਆ ਜਾਵੇ।
ਜ਼ਿਕਰਯੋਗ ਹੈ ਕਿ ਸੁੱਚਾ ਸਿੰਘ ਲੰਗਾਹ ਨੂੰ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੁਰਦਾਸ ਨੰਗਲ ਗੜ੍ਹੀ ਵਿਚ ਅੰਮ੍ਰਿਤ ਛਕਾਇਆ ਗਿਆ ਹੈ।