ਕੁਲਵੰਤ ਸਿੰਘ ਬੱਬੂ
ਘਨੌਰ, 4 ਜੂਨ 2020 - ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਵਾਸਤੇ ਕਾਰ ਲੋਨ ਇਕ ਨਵੀਂ ਸਕੀਮ ਚਲਾਈ ਗਈ ਹੈ।ਜਿਸ ਤਹਿਤ 5 ਏਕੜ ਤੋਂ ਘੱਟ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਡੰਗਰਾਂ ਵਾਲੇ ਬਣਾ ਕੇ ਦਿੱਤੇ ਜਾ ਰਹੇ ਹਨ।ਜਿਥੇ ਕਿ ਉਹ ਆਪਣਾ ਖੁਦ ਦਾ ਸਵੈ ਰੋਜ਼ਗਾਰ ਸ਼ੁਰੂ ਕਰ ਸਕਦੇ ਹਨ।
ਇਹ ਪ੍ਰਗਟਾਵਾ ਹਲਕਾ ਘਨੌਰ ਦੇ ਬੀਡੀਪੀਓ ਕ੍ਰਿਸ਼ਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ। ਉਹਨਾਂ ਕਿਹਾ ਕਿ ਹਲਕਾ ਘਨੌਰ ਦੇ ਵਿਚ ਪੈਂਦੇ ਸਾਰੇ ਪਿੰਡਾਂ ਵਿੱਚੋਂ ਹਰੇਕ ਪਿੰਡ ਵਿੱਚ 5 ਸੈਡ ਬਣਾਏ ਜਾਣਗੇ ।ਜਿਸ ਜਿਸ ਕਰਕੇ ਡੇਅਰੀ ਦਾ ਧੰਦਾ ਪ੍ਰਫੁੱਲਤ ਹੋਵੇਗਾ।ਉਹਨਾਂ ਦੱਸਿਆ ਕਿ ਜਿਹੜੇ ਕਿਸਾਨਾਂ ਕੋਲ 6 ਪਸ਼ੂ ਹਨ ਉਹਨਾਂ ਨੂੰ 400 ਸਕੇਅਰ ਫੁੱਟ ਜਿਨ੍ਹਾਂ ਕੋਲ 4 ਪਸੂ ਹਨ ਉਨ੍ਹਾਂ ਨੂੰ 300 ਸਕੇਅਰ ਫੁੱਟ ਦਾ ਸੈਡ ਬਣਾ ਕੇ ਦਿੱਤਾ ਜਾਵੇਗਾ ਜਿੱਥੇ ਉਹ ਆਪਣੇ ਪਸ਼ੂਆਂ ਦੀ ਸਾਂਭ ਸੰਭਾਲ ਕਰ ਸਕਣ।
ਉਨ੍ਹਾਂ ਕਿਹਾ ਕਿ ਡੇਅਰੀ ਦੇ ਧੰਦੇ ਨੂੰ ਪ੍ਰਫੁੱਲਤ ਕਰਨ ਲਈ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿਚ ਸਹਾਈ ਹੋਵੇਗਾ ਇਹ ਵੀ ਕਿਹਾ ਕਿ ਇਸ ਯੋਜਨਾ ਦਾ ਲਾਭ ਐਸ਼ ਸੀ/ਬੀਸੀ ਭਾਈਚਾਰੇ ਦੇ ਲੋਕ ਵੀ ਲੈ ਸਕਦੇ ਹਨ ਹੁਣ ਇਹ ਵੀ ਦੱਸਿਆ ਕਿ ਕੁਝ ਪਿੰਡਾਂ ਵਿਚ ਕੈਟਲ ਸ਼ੈਡ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਅਤੇ ਜਲਦੀ ਹੀ ਇਸ ਕੰਮ ਨੂੰ ਪੂਰਾ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੇਰੇ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾਵੇ।