ਅਸ਼ੋਕ ਵਰਮਾ
ਮਾਨਸਾ, 4 ਅਗਸਤ 2020 - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪ੍ਰਮੋਸ਼ਨ ਆਫ ਐਗਰੀਕਲਚਰ ਮੈਕੇਨਾਈਜੇਸ਼ਨ ਫਾਰ ਇਨ ਸੀਟੂ ਆਫ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਸਾਲ 2020-21 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਾਉਣੀ 2020 ਦੌਰਾਨ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ ਵਿੱਚ ਹੀ ਸੰਭਾਲਣ ਵਾਲੀਆਂ ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋਂ ਬਾਹਰ ਕੱਢਣ ਵਾਲੀਆਂ ਖੇਤੀਬਾੜੀ ਮਸ਼ੀਨਾਂ ਨੂੰ ੳਪਦਾਨ 'ਤੇ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾਂ, ਕਿਸਾਨਾਂ ਦੀਆਂ ਰਜਿਸਟਰਡ ਸੁਸਾਇਟੀਆਂ, ਰਜਿਸਟਰਡ ਕਿਸਾਨ ਗਰੁੱਪ, ਗ੍ਰਾਮ ਪੰਚਾਇਤਾਂ, ਫਾਰਮਰ ਪ੍ਰੋਡਿਉਸਰ ਸੰਸਥਾਵਾਂ ਲਈ 80 ਫੀਸਦੀ ਅਤੇ ਨਿੱਜੀ ਕਿਸਾਨਾਂ ਲਈ 50 ਫੀਸਦੀ ਸਬਸਿਡੀ ਦੀ ਦਰ 'ਤੇ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੋਪਰ, ਸ਼ਰੈਡਰ, ਮਲਚਰ, ਹਾਈਡਰੋਲਿਕ ਰਿਵਰਸੀਬਲ ਐਮ.ਬੀ.ਪਲੋਅ, ਜੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ, ਰੈਕ ਅਤੇ ਕਰਾਪ ਰੀਪਰ ਦੀਆਂ ਅਰਜੀਆਂ ਦੀ ਮਿਤੀ 17 ਅਗਸਤ 2020 ਸ਼ਾਮ 5:00 ਵਜੇ ਤੱਕ ਮੰਗ ਕੀਤੀ ਜਾਂਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਉਪਰੋਕਤ ਮਸ਼ੀਨਾਂ ਦੀਆਂ ਅਰਜੀਆਂ ਸਬੰਧਤ ਬਲਾਕ ਦੇ ਖੇਤੀਬਾੜੀ ਦਫਤਰ ਵਿਖੇ ਭਾਰਤ ਸਰਕਾਰ ਦੇ ਪੋਰਟਲ ਮਮਮ। 'ਤੇ ਆਨ-ਲਾਈਨ ਕਰਵਾ ਕੇ ਜਮਾਂ ਕਰਵਾਈਆਂ ਜਾਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਸਬੰਧਤ ਬਲਾਕ ਖੇਤੀਬਾੜੀ ਅਫਸਰ ਅਤੇ ਜਿਲ੍ਹਾ ਪੱਧਰ 'ਤੇ ਸਹਾਇਕ ਖੇਤੀਬਾੜੀ ਇੰਜੀਨੀਅਰ ਪ੍ਰਭਦੀਪ ਸਿੰਘ ਜਾਂ ਜੂਨੀਅਰ ਤਕਨੀਸ਼ੀਅਨ ਬਲਜੀਤ ਸਿੰਘ ਨਾਲ ਸੰਪਰਕ ਕੀਤਾ ਜਾਵੇ।