← ਪਿਛੇ ਪਰਤੋ
ਅਸ਼ੋਕ ਵਰਮਾ
ਮਾਨਸਾ, 4 ਅਗਸਤ 2020 - ਮਾਨਸਾ ਪੁਲਿਸ ਨੇ ਨਸ਼ਿਆ ਵਿਰੁੱਧ ਵਿੱਢੀ ਮੁਹਿੰਮ ਤਹਿਤ 2 ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 2 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿਫਤਾਰ ਕੀਤੇ ਵਿਅਕਤੀਆਂ ਪਾਸੋੋਂ 150 ਲੀਟਰ ਲਾਹਣ ਅਤੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਦੀ ਬਰਾਮਦਗੀ ਕੀਤੀ ਗਈ ਹੈ।ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਤਾਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਬੀਰ ਖੁਰਦ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ ਹੈ। ਇਸੇ ਤਰਾ ਥਾਣਾ ਭੀਖੀ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸਿਮਰਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਖੀਵਾ ਖੁਰਦ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਸਿਮਰਜੀਤ ਸਿੰਘ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ ਹੈ।
Total Responses : 929