← ਪਿਛੇ ਪਰਤੋ
ਗੁਰ ਰੰਧਾਵਾ
ਤਰਨਤਾਰਨ, 4 ਅਗਸਤ 2020 - ਤਰਨਤਾਰਨ ਸ਼ਹਿਰ ਦੇ ਨਾਲ ਲੱਗਦੇ ਪਿੰਡ ਨੂਰਦੀ ਵਿਖੇ ਇਕ ਸਾਬਕਾ ਫੌਜੀ ’ਤੇ ਮਾਮੂਲੀ ਝਗੜੇ ਦੇ ਚੱਲਦਿਆਂ ਇਕ ਮੈਡੀਕਲ ਸਟੋਰ ਮਾਲਕ ਨੂੰ ਗੋਲੀਆਂ ਮਾਰ ਕੇ ਮਾਰ ਦੇਣ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਥਾਣਾ ਸਿਟੀ ਪੁਲਸ ਤਰਨਤਾਰਨ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪ੍ਰਮਜੀਤ ਸਿੰਘ ਵਾਸੀ ਨੂਰਦੀ ਦੇ ਦੱਸਿਆ ਕਿ ਉਸਦਾ ਇਕਲੌਤਾ ਪੁੱਤਰ ਸੁਖਚੈਨ ਸਿੰਘ (25) ਜੋ ਕਿ ਪਿੰਡ ਵਿਚ ਹੀ ਮੈਡੀਕਲ ਸਟੋਰ ਚਲਾਉਂਦਾ ਸੀ, ਬੀਤੇ ਦਿਨ ਪਿੰਡ ਦੇ ਹੀ ਇਕ ਸਾਬਕਾ ਫੌਜੀ ਜਸਬੀਰ ਸਿੰਘ ਪੁੱਤਰ ਮੁੱਖਤਿਆਰ ਸਿੰਘ ਨਾਲ ਸੋਸ਼ਲ ਮੀਡੀਆ ’ਤੇ ਕੋਈ ਕੁਮੈਂਟ ਕਰਨ ਤੋਂ ਵਿਵਾਦ ਹੋ ਗਿਆ। ਇਸ ਵਿਵਾਦ ਨੂੰ ਲੈ ਕੇ ਸਾਬਕਾ ਫੌਜੀ ਨੇ ਆਪਣੀ ਲਾਇਸੈਂਸੀ ਦੋਨਾਲੀ ਨਾਲ ਉਸਦੇ ਪੁੱਤਰ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਉਸਦੀ ਹਸਪਤਾਲ ਪਹੁੰਚ ਕੇ ਮੌਤ ਹੋ ਗਈ। ਮੌਕੇ ’ਤੇ ਪਹੁੰਚੇ ਥਾਣਾ ਸਿਟੀ ਦੇ ਸਬ ਇੰਸਪੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Total Responses : 928