← ਪਿਛੇ ਪਰਤੋ
ਜੰਮੂ ਕਸ਼ਮੀਰ 'ਚ ਨਵੇਂ ਲੈਫਟੀਨੈਂਟ ਗਵਰਨਰ ਨਵੀਂ ਦਿੱਲੀ, 6 ਅਗਸਤ, 2020 : ਕੇਂਦਰ ਸਰਕਾਰ ਨੇ ਵੀਰਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਮਨੋਜ ਸਿਨਹਾ ਨੂੰ ਜੰਮੂ ਅਤੇ ਕਸ਼ਮੀਰ ਦਾ ਨਵਾਂ ਉਪ ਰਾਜਪਾਲ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। ਉਹ ਗਿਰੀਸ਼ ਚੰਦਰ ਮੁਰਮੂ ਦੀ ਥਾਂ ਲੈਣਗੇ ਜਿਹਨਾਂ ਨੇ ਬੁੱਧਵਾਰ ਨੂੰ ਅਸਤੀਫਾ ਦੇ ਦਿੱਤਾ ਸੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗਿਰੀਸ਼ ਚੰਦਰ ਮੁਰਮੂ ਦਾ ਅਸਤੀਫਾ ਪ੍ਰਵਾਨ ਕਰਨ ਤੋਂ ਬਾਅਦ ਸਿਨਹਾ ਨੂੰ ਉਪ ਰਾਜਪਾਲ ਲਾਉਣ ਦੀ ਮਨਜ਼ੂਰੀ ਦਿੱਤੀ।
Total Responses : 936