← ਪਿਛੇ ਪਰਤੋ
ਫਿਰੋਜ਼ਪੁਰ 6 ਅਗਸਤ 2020 : ਫਿਰੋਜ਼ਪੁਰ ਦੇ ਸਰਹੱਦੀ ਪਿੰਡ ਬਾਰੇ 'ਚ ਬੀਤੀ ਰਾਤ ਕੁਝ ਲੋਕਾਂ ਵੱਲੋਂ ਇਕ ਨੌਜਵਾਨ ਦੇ ਘਰ ਵਿਚ ਵੜ ਕੇ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਆਪਣੇ ਪਰਿਵਾਰ ਦੇ ਨਾਲ ਘਰ ਦੀ ਛੱਤ 'ਤੇ ਸੌ ਰਿਹਾ ਸੀ ਕਿ ਕੁਝ ਅਣਪਛਾਤੇ ਲੋਕ ਰਾਤ ਨੂੰ ਛੱਤ 'ਤੇ ਚੜ੍ਹ ਗਏ ਅਤੇ ਉਨ੍ਹਾਂ ਨੇ ਨੌਜਵਾਨ ਵਿਕਰਮ ਦੇ ਸਿਰ 'ਤੇ ਗੋਲੀ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਨੌਜਵਾਨ ਦੀ ਭੈਣ ਤੇ ਜੀਜੇ ਨੇ ਦੱਸਿਆ ਕਿ 7 ਦਿਨ ਬਾਅਦ ਵਿਕਰਮ ਦਾ ਵਿਆਹ ਸੀ ਅਤੇ ਉਹ ਉਸ ਦੇ ਘਰ ਆਏ ਹੋਏ ਸਨ ਕਿ ਰਾਤ ਕਰੀਬ 2 ਵਜੇ ਕੁਝ ਅਣਪਛਾਤੇ ਲੋਕ ਛੱਤ 'ਤੇ ਆਏ ਅਤੇ ਵਿਕਰਮ ਨੂੰ ਗੋਲੀ ਮਾਰ ਕੇ ਭੱਜ ਗਏ। ਪਰਿਵਾਰ ਨੇ ਮੰਗ ਕੀਤੀ ਕਿ ਵਿਕਰਮ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਫੜ ਕੇ ਪਰਿਵਾਰ ਨੂੰ ਇਨਸਾਫ ਦੁਆਇਆ ਜਾਵੇ। ਸੂਚਨਾ ਮਿਲਣ ਤੇ ਬਾਅਦ ਪੁਲਿਸ ਘਟਨਾ ਵਾਲੀ ਥਾਂ 'ਤੇ ਪਹੁੰਚੀ ਅਤੇ ਪੁਲਿਸ ਮਾਮਲੇ ਦੀ ਜਾਂਚ ਵਿਚ ਲੱਗੀ ਹੋਈ ਹੈ।
Total Responses : 189