← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 6 ਅਗਸਤ 2020 - ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਆਨਲਾਇਨ ਮੀਟਿੰਗ ਕੀਤੀ। ਇਸ ਦੌਰਾਨ ਉਨਾਂ ਅਧਿਕਾਰੀਆਂ ਨੂੰ ਦੱਸਿਆ ਕਿ ਕਰੋਨਾ ਵਾਇਰਸ ਦੇ ਫੈਲਾਅ ਦੇ ਮੱਦੇਨਜਰ ਇਸ ਵਾਰ ਸੁਤੰਤਰਤਾ ਦਿਵਸ ਨੂੰ ਸਾਦੇ ਢੰਗ ਨਾਲ ਮਨਾਇਆ ਜਾਵੇਗਾ। ਸਮਾਗਮ ਮੌਕੇ ਕੈਬਨਿਟ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਇਸ ਵਾਰ ਦਾ ਸੁਤੰਤਰਤਾ ਸਮਾਗਮ ਕਰੋਨਾ ਮਹਾਂਮਾਰੀ ਦੇ ਚਲਦਿਆਂ ਸਰਕਾਰ ਦੀਆਂ ਹਦਾਇਤਾਂ ਦੇ ਸਨਮੁੱਖ ਸਾਵਧਾਨੀਆਂ ਦੀ ਵਰਤੋਂ ਕਰਕੇ ਆਯੋਜਿਤ ਕੀਤਾ ਜਾਵੇਗਾ। ਸਮਾਗਮ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਜਾਵੇਗੀ। ਇਸ ਵਾਰ ਦੇ ਸਮਾਗਮ ਦੌਰਾਨ ਪਹਿਲਾਂ ਵਾਂਗ ਕਿਸੇ ਵੀ ਤਰਾਂ ਦਾ ਸੱਭਿਆਚਾਰਕ ਪ੍ਰੋਗਰਾਮ ਤੇ ਪੀ.ਟੀ. ਸ਼ੋਅ ਆਦਿ ਨਹੀਂ ਹੋਵੇਗਾ। ਇਸ ਮੌਕੇ ਉਨਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਖ਼ਾਸ ਹਦਾਇਤ ਕੀਤੀ ਕਿ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਮਾਰੋਹ ਵਾਲੇ ਸਥਾਨ ਨੂੰ ਸੈਨੇਟਾਈਜ਼ ਤੇ ਸਮਾਰੋਹ ਵਿਚ ਸ਼ਾਮਲ ਹੋਣ ਵਾਲੇ ਹਾਜ਼ਰੀਨ ਦੇ ਹੱਥਾਂ ਨੂੰ ਸੈਨੇਟਾਈਜ਼ ਕਰਵਾਉਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ ਤੇ ਸਮੂਹ ਹਾਜ਼ਰੀਨ ਦੇ ਮਾਸਕ ਲਗਾਉਣਾ ਯਕੀਨੀ ਬਣਾਉਣਗੇ।
Total Responses : 862